ਸੁਧੀਰ ਸੂਰੀ ਦੇ ਕਾਤਲ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ 

ਏਜੰਸੀ

ਖ਼ਬਰਾਂ, ਪੰਜਾਬ

NIA ਕਰੇਗੀ ਸੁਧੀਰ ਸੂਰੀ ਦੇ ਕਤਲ ਮਾਮਲੇ ਦੀ ਜਾਂਚ

Sudhir Suri's killer sent to 7-day police remand

ਅੰਮ੍ਰਿਤਸਰ - ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਾਤਲ ਸੰਦੀਪ ਨੂੰ ਅੱਜ ਅੰਮ੍ਰਿਤਸਰ ਕੋਰਟ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।  ਓਧਰ ਸੁਧੀਰ ਸੂਰੀ ਦਾ ਪੋਸਟਮਾਰਟਮ ਕਰ ਦਿੱਤਾ ਗਿਆ ਹੈ ਤੇ ਦੇਹ ਪਰਿਵਾਰ ਨੂੰ ਸੌਂਪੀ ਜਾਵੇਗੀ। ਪਰਿਵਾਰ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਜਦੋਂ ਤੱਕ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਉਹ ਅੰਤਿਮ ਸੰਸਕਾਰ ਨਹੀਂ ਕਰਨਗੇ।