Akali leader ਵਰਦੇਵ ਸਿੰਘ ਨੋਨੀ ਮਾਨ ਨੂੰ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਰਦੇਵ ਮਾਨ ਨੂੰ ਸ਼ਨੀਵਾਰ ਮੁੜ ਅਦਾਲਤ ’ਚ ਕੀਤਾ ਜਾਵੇਗਾ ਪੇਸ਼

Akali leader Vardev Singh Noni Mann sent to three-day police remand by court

ਚੰਡੀਗੜ੍ਹ :  ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਰਦੇਵ ਸਿੰਘ ਬੌਬੀ ਮਾਨ ਨੂੰ ਅੱਜ ਜਲਾਲਾਬਾਦ ਦੀ ਅਦਾਲਤ ਵਿਚ ਪੇਸ਼ ਕੀਤਾ  ਗਿਆ। ਸੁਣਵਾਈ ਦੌਰਾਨ ਪੁਲਿਸ ਨੇ ਅਦਾਲਤ ਕੋਲੋਂ ਵਰਦੇਵ ਮਾਨ ਦਾ ਪੰਜ ਦਿਨ ਰਿਮਾਂਡ ਮੰਗਿਆ। ਸੁਣਵਾਈ ਤੋਂ ਬਾਅਦ ਅਦਾਲਤ ਨੇ ਵਰਦੇਵ ਮਾਨ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।  ਸ਼ਨੀਵਾਰ ਨੂੰ ਸ਼ਨੀਵਾਰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਰਦੇਵ ਸਿੰਘ ਨੋਨੀ ਮਾਨ ਨੂੰ ਪਿਛਲੇ ਸਾਲ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦਫ਼ਤਰ ਦੇ ਬਾਹਰ ਹੋਈ ਝੜਪ ਦੇ ਸਬੰਧ ਵਿੱਚ ਮੰਗਲਵਾਰ ਰਾਤ ਨੂੰ ਚੰਡੀਗੜ੍ਹ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਮਿਲੀ ਜਾਣਕਾਰੀ ਮੁਤਾਬਿਕ ਪੰਚਾਇਤੀ ਚੋਣਾਂ ਦੌਰਾਨ ਜਲਾਲਾਬਾਦ ਦੇ ਪੰਚਾਇਤ ਦਫਤਰ ’ਚ ਸੱਤਾਧਿਰ ਦੀ ਧੱਕੇਸ਼ਾਹੀ ਦਾ ਵਿਰੋਧ ਕਰਨ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ’ਚ ਵਰਦੇਵ ਸਿੰਘ ਦੇ ਛੋਟੇ ਭਰਾ ਨਰਦੇਵ ਸਿੰਘ ਬੌਬੀ ਮਾਨ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਚੁੱਕੀ ਹੈ। ਇਨ੍ਹਾਂ ’ਤੇ ਪੰਚਾਇਤ ਦਫਤਰ ਜਲਾਲਾਬਾਦ ’ਚ ਗੋਲੀਆਂ ਚਲਾਉਣ ਦੇ ਦੋਸ਼ਾਂ ਤਹਿਤ ਧਾਰਾ 307 ਦਾ ਮਾਮਲਾ ਦਰਜ ਕੀਤਾ ਗਿਆ ਸੀ। 

ਪੁਲਿਸ ਅਧਿਕਾਰੀਆਂ ਦੇ ਅਨੁਸਾਰ ਇਹ ਘਟਨਾ ਅਕਤੂਬਰ 2024 ਦੀ ਹੈ, ਜਦੋਂ ਵਿਰੋਧੀ ਸਮੂਹਾਂ ਵਿਚਕਾਰ ਝੜਪ ਹਿੰਸਾ ਵਿੱਚ ਬਦਲ ਗਈ, ਜਿਸ ਵਿੱਚ ਪੱਥਰਬਾਜ਼ੀ ਅਤੇ ਗੋਲੀਬਾਰੀ ਦੇ ਇਲਜ਼ਾਮ ਵੀ ਲੱਗੇ। ਇਸ ਦੌਰਾਨ, ਆਮ ਆਦਮੀ ਪਾਰਟੀ ਦੇ ਆਗੂ ਮਨਦੀਪ ਸਿੰਘ ਬਰਾੜ, ਜੋ ਕਿ ਮੁਹੰਮਦ ਵਾਲਾ ਪਿੰਡ ਤੋਂ ਸਰਪੰਚ ਦੇ ਅਹੁਦੇ ਲਈ ਚੋਣ ਲੜ ਰਹੇ ਸਨ, ਨੂੰ ਛਾਤੀ ਵਿੱਚ ਗੋਲੀ ਲੱਗੀ ਸੀ।