ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਲਹਿਰਾ, ਸੰਗਰੂਰ ਜ਼ਿਲ੍ਹਾ ਵਿਖੇ ਤਾਇਨਾਤ ਏ.ਐਸ.ਆਈ. ਬਿੱਲੂ ਸਿੰਘ...

Bribe

ਚੰਡੀਗੜ੍ਹ (ਸਸਸ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਲਹਿਰਾ, ਸੰਗਰੂਰ ਜ਼ਿਲ੍ਹਾ ਵਿਖੇ ਤਾਇਨਾਤ ਏ.ਐਸ.ਆਈ. ਬਿੱਲੂ ਸਿੰਘ  ਨੂੰ 28,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਹਰਮੇਸ਼ ਵਾਸੀ ਪਿੰਡ ਨੰਨੇੜੀ, ਜ਼ਿਲ੍ਹਾ ਫਤਿਆਬਾਦ (ਹਰਿਆਣਾ) ਦੀ ਸ਼ਿਕਾਇਤ 'ਤੇ ਫ਼ੜਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਉਸ ਵਿਰੁੱਧ ਐਨ.ਡੀ.ਪੀ.ਐਸ ਐਕਟ ਅਧੀਨ ਮੁਕੱਦਮਾ ਨਾ ਦਰਜ ਕਰਨ ਬਦਲੇ 1,50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 80,000 ਰੁਪਏ ਵਿਚ ਤੈਅ ਹੋਇਆ ਹੈ ਜਿਸ ਉਪਰੰਤ ਉਸ ਵਲੋਂ ਉਕਤ ਏ.ਐਸ.ਆਈ ਨੂੰ 20,000 ਰੁਪਏ ਪਹਿਲੀ ਕਿਸ਼ਤ ਵਜੋ ਪਹਿਲਾਂ ਹੀ ਅਦਾ ਕੀਤੇ ਚੁੱਕੇ ਹਨ।

 ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 28,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿਤੀ ਹੈ।