ਭਾਜਪਾ ਖੇਤੀਬਾੜੀ ਕਾਨੂੰਨਾਂ ਰਾਹੀਂ ਕਿਸਾਨਾਂ ਦੇ ਅਧਿਕਾਰਾਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਵੇਚ ਰਹੀ:

ਏਜੰਸੀ

ਖ਼ਬਰਾਂ, ਪੰਜਾਬ

ਭਾਜਪਾ ਖੇਤੀਬਾੜੀ ਕਾਨੂੰਨਾਂ ਰਾਹੀਂ ਕਿਸਾਨਾਂ ਦੇ ਅਧਿਕਾਰਾਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਵੇਚ ਰਹੀ: ਤ੍ਰਿਣਮੂਲ ਕਾਂਗਰਸ

image

ਕੋਲਕਾਤਾ, 4 ਦਸੰਬਰ : ਤ੍ਰਿਣਮੂਲ ਕਾਂਗਰਸ ਨੇ ਸ਼ੁਕਰਵਾਰ ਨੂੰ 'ਜ਼ਾਲਮ' ਖੇਤੀਬਾੜੀ ਕਾਨੂੰਨਾਂ 'ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਦੋਸ਼ ਲਾਇਆ ਕਿ ਪਾਰਟੀਆਂ ਦੀ ਸਲਾਹ ਲਏ ਬਗ਼ੈਰ ਇਨ੍ਹਾਂ ਕਾਨੂੰਨਾਂ ਰਾਹੀਂ ਭਾਜਪਾ ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ ਦੇ ਅਧਿਕਾਰ ਵੇਚ ਰਹੀ ਹੈ।
ਤ੍ਰਿਣਮੂਲ ਰਾਜ ਸਭਾ ਦੇ ਸੰਸਦ ਮੈਂਬਰ ਡੇਰੇਕ ਓ ਬਰਾਇਨ ਨੇ ਦੁਪਹਿਰ ਵੇਲੇ ਹਰਿਆਣਾ ਵਿਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਪਾਰਟੀ ਨੇ ਇਕ ਬਿਆਨ ਵਿਚ ਕਿਹਾ ਕਿ ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਸਾਨਾਂ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਅਤੇ ਪ੍ਰਦਰਸ਼ਨਕਾਰੀਆਂ ਨਾਲ ਏਕਤਾ ਦਾ ਪ੍ਰਗਟਾਵਾ ਕੀਤਾ।
ਇਕ ਦਿਨ ਪਹਿਲਾਂ ਮੁੱਖ ਮੰਤਰੀ ਨੇ ਕਿਸਾਨਾਂ ਦੇ ਸਮਰਥਨ ਵਿਚ ਟਵੀਟ ਕੀਤਾ ਸੀ। ਟਵੀਟ ਵਿਚ ਕਿਹਾ ਕਿ 14 ਸਾਲ ਪਹਿਲਾਂ 4 ਦਸੰਬਰ, 2004 ਨੂੰ ਕੋਲਕਾਤਾ ਵਿਚ ਮੈਂ ਅਪਣੀ ਭੁੱਖ ਹੜਤਾਲ ਵੀ ਜ਼ਬਰਦਸਤੀ ਖੇਤੀਬਾੜੀ ਜ਼ਮੀਨਾਂ ਦੇ ਕਬਜ਼ੇ ਵਿਰੁਧ ਕੀਤੀ ਸੀ ਜੋ 26 ਦਿਨ ਚੱਲੀ ਸੀ। ਮੈਂ ਉਨ੍ਹਾਂ ਕਿਸਾਨਾਂ ਨੂੰ ਸਮਰਥਨ ਪ੍ਰਗਟ ਕਰਦੀ ਹਾਂ ਜਿਹੜੇ ਕੇਂਦਰ ਵਲੋਂ ਬਿਨਾਂ ਸਲਾਹ ਲਏ ਪਾਸ ਕੀਤੇ ਜ਼ਾਲਮ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।  (ਪੀਟੀਆਈ)