ਕੈਬਨਿਟ ਮੰਤਰੀ ਸਿੰਗਲਾ ਦੀ ਪਹਿਲ, ਇੱਕ ਮਹੀਨੇ ਦੀ ਤਨਖਾਹ ਕਿਸਾਨੀ ਸੰਘਰਸ਼ ਨੂੰ ਸਮਰਪਿਤ 

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨਾਂ ਦਾ ਸਾਥ ਦੇਣ ਲਈ ਹੋਰਾਂ ਨੂੰ ਵੀ ਕੀਤੀ ਅਪੀਲ

Cabinet Minister Vijay Inder Singla

ਚੰਡੀਗੜ੍ਹ - ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੂਬੇ ਅੰਦਰ ਲੋਕ ਲਹਿਰ ਬਣਦੀ ਜਾ ਰਹੀ ਹੈ ਜਿਸ ਦੇ ਤਹਿਤ ਜਿਸ ਤੋਂ ਵੀ ਜਿੰਨਾ ਯੋਗਦਾਨ ਕਿਸਾਨੀ ਸੰਘਰਸ਼ ਵਿਚ ਪੈ ਸਕਦਾ ਹੈ ਉਹ ਪਾ ਰਿਹਾ ਹੈ। ਇਸ ਸੰਘਰਸ਼ 'ਚ ਦਿੱਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਕਿਸਾਨੀ ਸੰਘਰਸ਼ ਨੂੰ ਬਲ ਦੇਣ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਨ ਦਾ ਫ਼ੈਸਲਾ ਕੀਤਾ ਹੈ। ਸਿੰਗਲਾ ਵਲੋਂ ਚੀਫ਼ ਸੈਕਟਰੀ ਪੰਜਾਬ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਆਪਣੇ ਵਲੋਂ ਛੋਟਾ ਜਿਹਾ ਯੋਗਦਾਨ ਦੇਣ ਦੀ ਕੋਸ਼ਿਸ਼ ਕਰਦੇ ਹੋਏ ਇੱਕ ਮਹੀਨੇ ਦੀ ਤਨਖਾਹ ਸੰਘਰਸ਼ ਨੂੰ ਸਮਰਪਿਤ ਕਰ ਰਿਹਾ ਹਾਂ।

ਉਨ੍ਹਾਂ ਨੇ ਕਿਸਾਨਾਂ ਦਾ ਸਾਥ ਦੇਣ ਲਈ ਹੋਰਾਂ ਨੂੰ ਵੀ ਅਪੀਲ ਕੀਤੀ ਹੈ ਤੇ ਹਰ ਸੰਭਵ ਤਰੀਕੇ ਨਾਲ ਯੋਗਦਾਨ ਦੇ ਕੇ ਸੰਘਰਸ਼ ਨੂੰ ਹੋਰ ਬੁਲੰਦ ਕਰਨ ਲਈ ਕਿਹਾ ਹੈ। ਦੱਸ ਦਈਏ ਕਿ ਸਾਬਕਾ ਸਰਪੰਚ ਜਸਮੇਲ ਸਿੰਘ ਬੜੀ ਨੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ।