ਦੋਆਬਾ ਕਿਸਾਨ ਸੰਘਰਸ਼ ਕਮੇਟੀ ਵਲੋਂ ਵੱਡਾ ਐਲਾਨ-" ਅਸੀਂ ਸਰਕਾਰ ਦੇ ਪ੍ਰਸਤਾਵ ਨਹੀਂ ਸਵੀਕਾਰਾਂਗੇ"

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਸੀਂ ਕਾਨੂੰਨ ਰੱਦ ਕਰਵਾਉਣਾ ਚਾਹੁੰਦੇ ਹਾਂ।

farmer

ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਵਲੋਂ ਦਿੱਲੀ ਵਿੱਚ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਕਿਸਾਨ ਸੰਗਠਨ ਦੇ ਆਗੂ ਖੇਤੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ਨਾਲ ਪੰਜਵੇਂ ਦੌਰ ਦੀ ਗੱਲਬਾਤ ਕਰਨ ਲਈ ਵਿਗਿਆਨ ਭਵਨ ਪਹੁੰਚੇ ਹਨ।

ਅੱਜ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਅੱਜ 10 ਵਾਂ ਦਿਨ ਹੈ। ਇਸ ਮੀਟਿੰਗ ਦੇ ਚਲਦੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਹਰਸੂਲਇੰਦਰ ਸਿੰਘ ਦਾ ਕਹਿਣਾ ਹੈ, "ਅਸੀਂ ਕਾਨੂੰਨ ਰੱਦ ਕਰਵਾਉਣਾ ਚਾਹੁੰਦੇ ਹਾਂ। ਅਸੀਂ ਕਾਨੂੰਨਾਂ ਵਿਚ ਸੋਧ ਕਰਨ ਦੇ ਸਰਕਾਰ ਦੇ ਪ੍ਰਸਤਾਵ ਨੂੰ ਸਵੀਕਾਰ ਨਹੀਂ ਕਰਾਂਗੇ।"

ਜਿਕਰਯੋਗ ਹੈ ਕਿ ਕਿਸਾਨ ਅੱਜ ਪੰਜਵੇਂ ਗੇੜ ਦੀ ਕੇਂਦਰ ਨਾਲ ਮੁਲਾਕਾਤ ਲਈ ਵਿਗਿਆਨ ਭਵਨ ਪਹੁੰਚੇ ਚੁੱਕੇ ਹਨ। ਇਸ ਮੀਟਿੰਗ ਵਿੱਚ ਕਿਸਾਨ ਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਖੁਰਾਕ ਮੰਤਰੀ ਪਿਯੂਸ਼ ਗੋਇਲ ਅਤੇ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਸ਼ਾਮਲ ਹੋਣਗੇ। ਦੱਸ ਦੇਈਏ ਕਿ ਇਸ ਮੀਟਿੰਗ ਤੋਂ ਪਹਿਲਾਂ ਕੇਂਦਰ ਦੇ ਚਾਰ ਵੱਡੇ ਮੰਤਰੀਆਂ ਦੀ ਪ੍ਰਧਾਨ ਮੰਤਰੀ ਮੋਦੀ ਦੇ ਰਿਹਾਇਸ਼ ਤੇ ਦੋ ਘੰਟੇ ਲੰਬੀ ਮੀਟਿੰਗ ਵੀ ਚੱਲੀ ਹੈ।