ਦਿੱਲੀ ਦੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਟਾਉਣ ਲਈ ਅਦਾਲਤ ਵਿਚ ਪਟੀਸ਼ਨ
ਦਿੱਲੀ ਦੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਟਾਉਣ ਲਈ ਅਦਾਲਤ ਵਿਚ ਪਟੀਸ਼ਨ
ਨਵੀਂ ਦਿੱਲੀ, 4 ਦਸੰਬਰ: ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਤੁਰਤ ਹਟਾਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਲਈ ਸੁਪਰੀਮ ਕੋਰਟ ਵਿਚ ਸ਼ੁਕਰਵਾਰ ਨੂੰ ਪਟੀਸ਼ਨ ਦਾਇਰ ਕੀਤੀ ਗਈ।
ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਸੜਕੀ ਮਾਰਗ ਰੁਕਣ ਵਾਲ ਲੋਕਾਂ ਨੂੰ ਆਵਾਜਾਈ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਤਰ੍ਹਾਂ ਵੱਡੀ ਗਿਣਤੀ ਵਿਚ ਕਿਸਾਨ ਦੇ ਇਕੱਠ ਕਾਰਨ ਕੋਵਿਡ -19 ਦੇ ਕੇਸਾਂ ਵਿਚ ਵੀ ਭਾਰੀ ਵਾਧਾ ਹੋ ਸਕਦਾ ਹੈ। ਪਟੀਸ਼ਨ ਵਿਚ ਅਦਾਲਤ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਸਰਹੱਦ ਦੀਆਂ ਸੜਕਾਂ ਖੋਲ੍ਹਣ, ਨਿਰਧਾਰਤ ਜਗ੍ਹਾ 'ਤੇ ਪ੍ਰਦਰਸ਼ਨ ਕਰਨ ਲਈ ਕਿਸਾਨਾਂ ਨੂੰ ਭੇਜਣ ਅਤੇ ਕੋਵਿਡ -19 ਕੇਸਾਂ ਦੇ ਫੈਲਣ ਤੋਂ ਰੋਕਣ ਲਈ ਸਮਾਜਿਕ ਦੂਰੀ ਅਤੇ ਮਾਸਕ ਲਾਉਣ ਲਈ ਨਿਰਦੇਸ਼ ਦੇਣ। ਇਹ ਪਟੀਸ਼ਨ ਕਾਨੂੰਨ ਦੇ ਵਿਦਿਆਰਥੀ ਰਿਸ਼ਭ ਸ਼ਰਮਾ ਨੇ ਦਾਇਰ ਕੀਤੀ ਹੈ। ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਦਿੱਲੀ ਪੁਲਿਸ ਨੇ ਬੁਰਾੜੀ ਦੇ ਨਿਰੰਕਾਰੀ ਮੈਦਾਨ ਵਿਚ ਸ਼ਾਂਤਮਈ ਢੰਗ ਨਾਲ ਇਨ੍ਹਾਂ ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਦਿਤੀ ਸੀ, ਪਰ ਇਸ ਦੇ ਬਾਵਜੂਦ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਨੂੰ ਰੋਕ ਦਿਤਾ ਹੈ। (ਪੀਟੀਆਈ)