ਰਾਜਸਥਾਨ: ਐਸਯੂਵੀ-ਟਰੱਕ ਦੀ ਟੱਕਰ 'ਚ ਪੰਜ ਲੋਕਾਂ ਦੀ ਮੌਤ
ਰਾਜਸਥਾਨ: ਐਸਯੂਵੀ-ਟਰੱਕ ਦੀ ਟੱਕਰ 'ਚ ਪੰਜ ਲੋਕਾਂ ਦੀ ਮੌਤ
ਐਸਯੂਵੀ ਦੇ ਵਾਹਨ ਨੂੰ ਓਵਰਟੇਕ ਕਰਨ ਸਮੇਂ ਵਾਪਰਿਆ ਹਾਦਸਾ
ਕੋਟਾ, 4 ਦਸੰਬਰ : ਰਾਜਸਥਾਨ ਦੇ ਕੋਟਾ ਜ਼ਿਲ੍ਹੇ ਵਿਚ ਸੜਕ 'ਤੇ ਇਕ ਕਾਰ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰਨ ਦੌਰਾਨ ਇਕ ਐਸਯੂਵੀ ਅਤੇ ਟਰੱਕ ਦੀ ਆਹਮਣੇ ਸਾਹਮਣੇ ਟੱਕਰ ਹੋਣ ਕਾਰਨ 5 ਲੋਕਾਂ ਦੀ ਮੌਤ ਹੋ ਗਈ।
ਪੁਲਿਸ ਨੇ ਸ਼ੁਕਰਵਾਰ ਨੂੰ ਦਸਿਆ ਕਿ ਹਾਦਸੇ ਵਿਚ ਮਾਰੇ ਗਏ ਸਾਰੇ ਲੋਕ ਸ਼ੀਓਪੁਰ ਜ਼ਿਲ੍ਹੇ ਦੇ ਵਸਨੀਕ ਸਨ। ਐਸਯੂਵੀ ਦੇ ਡਰਾਈਵਰ ਦੀ ਵੀ ਮੌਤ ਹੋ ਗਈ। ਹਾਦਸੇ ਵਿਚ ਸ਼ਾਮਲ ਲੋਕ ਕਿਸਾਨ ਸਨ ਅਤੇ ਉਹ ਦੋ ਦਿਨ ਪਹਿਲਾਂ ਅਨਾਜ ਮੰਡੀ ਵਿਚ ਅਪਣੀ ਫ਼ਸਲ ਦੀ ਖ਼ਰੀਦ ਲਈ ਕੋਟਾ ਆਏ ਸਨ।
ਥਾਣਾ ਇੰਚਾਰਜ ਨੰਦ ਸਿੰਘ ਨੇ ਦਸਿਆ ਕਿ ਐਸਯੂਵੀ ਵੀਰਵਾਰ ਨੂੰ 12 ਵਜੇ ਦਿਗੋਦ ਥਾਣੇ ਅਧੀਨ ਪੈਂਦੇ ਕੋਟਾ-ਸ਼ੀਪੁਰ ਰੋਡ 'ਤੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਐਸਯੂਵੀ ਇਕ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਹੀ ਸੀ।
ਪੁਲਿਸ ਨੇ ਦਸਿਆ ਕਿ ਹਾਦਸੇ ਕਾਰਨ ਗੱਡੀ ਟੋਏ ਵਿਚ ਜਾ ਡਿੱਗੀ ਅਤੇ ਚਾਰ ਯਾਤਰੀ ਅਤੇ ਡਰਾਈਵਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿਤਾ। ਅਣਪਛਾਤੇ ਟਰੱਕ ਚਾਲਕ ਵਿਰੁਧ ਲਾਪਰਵਾਰੀ ਨਾਲ ਗੱਡੀ ਚਲਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਹਾਦਸੇ ਤੋਂ ਬਾਅਦ ਡਰਾਈਵਰ ਟਰੱਕ ਨੂੰ ਉਥੇ ਛੱਡ ਕੇ ਫ਼ਰਾਰ ਹੋ ਗਿਆ। (ਪੀਟੀਆਈ)