ਹੋਟਲ ਵਿਚ ਦੇਹ ਵਪਾਰ ਦਾ ਧੰਦਾ ਕਰਨ ਵਾਲੇ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਦੇ ਨਾਲ ਹੀ ਇਕ ਲੜਕੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

Those involved in prostitution in the hotel were arrested



ਅੰਮ੍ਰਿਤਸਰ: ਥਾਣਾ ਕੰਨਟੋਨਮੈਂਟ ਦੀ ਚੌਕੀ ਰਾਣੀ ਕਾ ਬਾਗ ਵੱਲੋਂ ਹੋਟਲ ਵਿਚ ਦੇਹ ਵਪਾਰ ਦਾ ਧੰਦਾ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 314 ਮਿਤੀ 04-12-2022 ਜੁਰਮ 3,4,5,6,7 Immoral Traffic Prevention Act-1956 ਥਾਣਾ ਕੰਨਟੋਨਮੈਂਟ ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ  ਆਂਚਲ ਕੁਮਾਰ ਪੁੱਤਰ ਸਰਵਨ ਲਾਲ ਵਾਸੀ ਪਿੰਡ ਭਿੰਡਰ, ਤਹਿਸੀਲ ਆਰ.ਐਸ ਪੁਰਾ, ਜੰਮੂ, ਅਮ੍ਰਿਤਪਾਲ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਟਾਂਗਰਾ, ਜਿਲ੍ਹਾ ਅੰਮ੍ਰਿਤਸਰ ਦਿਹਾਤੀ, ਬਿਕਰਮਜੀਤ ਸਿੰਘ ਉਰਫ ਹੈਪੀ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਸੈਦੋ ਲੇਹਲ, ਜਿਲ੍ਹਾ ਅੰਮ੍ਰਿਤਸਰ ਦਿਹਾਤੀ, ਗੁਰਪ੍ਰਤਾਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਬਿਜਲੀ ਘਰ, ਤਰਨ-ਤਾਰਨ, ਮੰਗਲ ਸਿੰਘ ਉਰਫ ਮੰਨਾ ਪੁੱਤਰ ਰਣਜੀਤ ਸਿੰਘ ਵਾਸੀ ਬਿਜਲੀ ਘਰ, ਤਰਨ-ਤਾਰਨ ਵਜੋਂ ਹੋਈ ਹੈ। ਇਸ ਦੇ ਨਾਲ ਹੀ ਇਕ ਲੜਕੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।  

ਪੁਲਿਸ ਨੂੰ ਸੂਚਨਾ ਮਿਲੀ ਕਿ ਹੋਟਲ ਰਾਜ ਕੰਵਰ, ਰਾਣੀ ਕਾ ਬਾਗ, ਅੰਮ੍ਰਿਤਸਰ ਵੱਲੋਂ ਆਪਣੇ ਹੋਟਲ ਵਿਚ ਵੱਖ-ਵੱਖ ਸ਼ਹਿਰਾਂ ਵਿਚੋਂ ਲੜਕੀਆ ਮੰਗਵਾ ਕੇ ਉਹਨਾਂ ਨੂੰ ਵਰਗਲਾ ਕਿ ਮਜਬੂਰੀ ਦਾ ਫਾਇਦਾ ਉਠਾ ਕੇ ਜਿਸਮਫਰੋਸ਼ੀ ਦਾ ਧੰਦਾ ਕਰਾਵਾਇਆ ਜਾਂਦਾ ਹੈ ਅਤੇ ਆਪਣੇ ਵਿਜ਼ੀਟਰ ਰਜਿਸਟਰ ਵਿਚ ਐਂਟਰੀ ਵੀ ਨਹੀ ਕੀਤੀ ਜਾਂਦੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।