ਕਿਸਾਨ ਮਜ਼ਦੂਰ ਮੋਰਚਾ ਭਾਰਤ ਦੇ ਸੱਦੇ ‘ਤੇ ਦਿੱਤਾ ਗਿਆ ਵਿਸ਼ਾਲ ਰੇਲ ਰੋਕੂ ਧਰਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਿਜਲੀ ਅਦਾਰੇ ਨੂੰ ਪੂਰੀ ਤਰ੍ਹਾਂ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਖਿਲਾਫ ਸ਼ੰਘਰਸ਼ ਜਾਰੀ ਰਹੇਗਾ: ਪੰਧੇਰ

A massive rail protest was held at the call of the Kisan Mazdoor Morcha Bharat

ਜੰਡਿਆਲਾ ਗੁਰੂ: ਕਿਸਾਨ ਮਜ਼ਦੂਰ ਮੋਰਚਾ (ਭਾਰਤ) ਚੈਪਟਰ ਪੰਜਾਬ ਦੇ ਸੱਦੇ ‘ਤੇ ਕੇਂਦਰ ਸਰਕਾਰ ਵੱਲੋਂ ਬਿਜਲੀ ਅਦਾਰੇ ਨੂੰ ਪੂਰੀ ਤਰ੍ਹਾਂ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਦੀ ਮਨਸ਼ਾ ਨਾਲ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2025 ਦੇ ਖਿਲਾਫ ਅੰਮ੍ਰਿਤਸਰ-ਦਿੱਲੀ ਕੌਮੀ ਰੇਲ ਮਾਰਗ ‘ਤੇ ਵਡਾਲਾ ਜੌਹਲ ਨੇੜੇ ਰੇਲਵੇ ਲਾਈਨ ਉਪਰ ਰੇਲਾ ਦਾ ਚੱਕਾ ਜਾਮ ਕਰਨ ਲਈ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਬਿਜਲੀ ਬਿੱਲ ਦਾ ਖਰੜਾ ਰੱਦ ਕਰਾਉਣ, ਪ੍ਰੀਪੇਡ ਮੀਟਰ ਉਤਾਰ ਕੇ ਪੁਰਾਣੇ ਮੀਟਰ ਲਵਾਉਣ, ਵੱਖ ਵੱਖ ਅਦਾਰਿਆਂ ਦੀਆਂ ਜਾਇਦਾਦਾਂ ਭਗਵੰਤ ਮਾਨ ਸਰਕਾਰ ਵੱਲੋਂ ਜਬਰੀ ਵੇਚਣ ਦੇ ਵਿਰੋਧ ਅਤੇ ਹੋਰ ਮਸਲਿਆਂ ਦੇ ਸਬੰਧ ਵਿੱਚ ਵਿਸ਼ਾਲ ਧਰਨਾ ਦਿੱਤਾ ਗਿਆ।

ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇਸ ਬਿੱਲ ਤੇ ਕੇਂਦਰ ਸਰਕਾਰ ਨੂੰ ਕੋਈ ਵੀ ਇਤਰਾਜ਼ ਦਰਜ਼ ਨਹੀਂ ਕਰਵਾਇਆ ਜਾ ਰਿਹਾ ਇਸਦਾ ਮਤਲਬ ਸਾਫ ਹੈ ਕਿ ਪੰਜਾਬ ਸਰਕਾਰ ਨੇ ਕੁਰਸੀ ਦੀ ਸਲਾਮਤੀ ਖਾਤਿਰ ਕੇਂਦਰ ਸਰਕਾਰ ਸਾਹਮਣੇ ਪੂਰੀ ਤਰ੍ਹਾਂ ਗੋਡੇ ਟੇਕ ਦਿੱਤੇ ਹਨ ਅਤੇ ਲੋਕਾਂ ਦੇ ਹੱਕ ਲੁੱਟੇ ਜਾਣ ਦਾ ਰਾਹ ਪੱਧਰਾ ਕਰਨ ਦਾ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਵਿੱਚ ਚੁੱਪ ਨਹੀਂ ਬੈਠਣਗੇ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਹੋਸ਼ ਵਿੱਚ ਲਿਆਉਣ ਲਈ ਲੱਖਾਂ ਲੋਕਾਂ ਨੇ ਅੱਜ ਦੇ ਧਰਨੇ ਵਿੱਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜਨਤਾ ਨੂੰ ਖੱਜਲ ਖੁਆਰ ਕਰਨ ਦੀ ਸਾਡੀ ਬਿਲਕੁਲ ਮਨਸ਼ਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀ ਦੋ ਘੰਟੇ ਦੇ ਧਰਨੇ ਦਾ ਐਲਾਨ ਕੀਤਾ ਸੀ ਅਤੇ ਹੁਣ ਏ ਡੀ ਜੀ ਪੀ ਪਰਮਪਾਲ ਸਿੰਘ ਪਰਮਾਰ ਨੇ ਭਰੋਸਾ ਦਿੱਤਾ ਹੈ ਕਿ ਸਾਡੇ ਗ੍ਰਿਫ਼ਤਾਰ ਕੀਤੇ ਗਏ ਆਗੂ ਸਾਰੇ ਕਿਸਾਨ ਆਗੂ ਬਿਨਾ ਸ਼ਰਤ ਰਿਹਾਅ ਕੀਤੇ ਜਾਣਗੇ। ਇਸ ਮੌਕੇ

ਏ ਡੀ ਜੀ ਪੀ ਪਰਮਪਾਲ ਸਿੰਘ ਪਰਮਾਰ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਵਲੋਂ ਪੰਜਾਬ ਭਰ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਤੁਰੰਤ ਰਿਹਾਅ ਕਰ ਦਿੱਤਾ ਜਾਵੇਗਾ। ਅੱਜ ਦੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਸਨ।