ਨਵੀਂ ਪਾਰਟੀ ਬਣਾਉਣ ਤੋਂ ਪਹਿਲਾਂ ਖਹਿਰਾ ਐਮਐਲਏ ਅਹੁਦੇ ਤੋਂ ਵੀ ਦੇਣ ਅਸਤੀਫ਼ਾ : ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਖਪਾਲ ਸਿੰਘ ਖਹਿਰਾ ਦੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਸਿਆਸਤ ਹੁਣ ਹੋਰ ਗਰਮਾਈ ਹੋਈ ਨਜ਼ਰ...

Bhagwant Maan

ਸੰਗਰੂਰ : ਸੁਖਪਾਲ ਸਿੰਘ ਖਹਿਰਾ ਦੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਸਿਆਸਤ ਹੁਣ ਹੋਰ ਗਰਮਾਈ ਹੋਈ ਨਜ਼ਰ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਸੁਖਪਾਲ ਖਹਿਰਾ ਵਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿਤੇ ਜਾਣ ਤੋਂ ਬਾਅਦ ਅਪਣੇ ਪ੍ਰਤਿਕਿਰਿਆ ਵਿਚ ਕਿਹਾ ਕਿ ਸੁਖਪਾਲ ਖਹਿਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਤਾਂ ਦੇ ਦਿਤਾ ਹੈ

ਅਤੇ ਹੁਣ ਉਨ੍ਹਾਂ ਨੂੰ ਐਮ.ਐਲ.ਏ. ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇਣਾ ਚਾਹੀਦਾ ਹੈ, ਕਿਉਂਕਿ ਉਹ ਐਮ.ਐਲ.ਏ. ਵੀ ਉਸੇ ਪਾਰਟੀ ਦਾ ਸਹਾਰਾ ਲੈ ਕੇ ਬਣੇ ਹਨ, ਜਿਸ ਤੋਂ ਉਹ ਅਸਤੀਫ਼ਾ ਦੇ ਰਹੇ ਹਨ। ਮਾਨ ਨੇ ਕਿਹਾ ਜੇਕਰ ਸੁਖਪਾਲ ਖਹਿਰਾ ਅਪਣੀ ਨਵੀਂ ਪਾਰਟੀ ਬਣਾਉਣਾ ਚਾਹੁੰਦੇ ਹਨ ਤਾਂ ਉਹ ਐਮ.ਐਲ.ਏ. ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਨਵੀਂ ਪਾਰਟੀ ਬਣਾਉਣ ਅਤੇ ਨਵੇਂ ਚੋਣ ਨਿਸ਼ਾਨ ‘ਤੇ ਦੁਬਾਰਾ ਚੋਣ ਲੜਨ।

ਦੱਸ ਦਈਏ ਕਿ ਖਹਿਰਾ ਨੇ ਪਾਰਟੀ ਦੀ ਮੁਢਲੀ ਮੈਂਬਰੀ ਤੋਂ ਅਸਤੀਫ਼ਾ ਦੇ ਦਿਤਾ ਹੈ। ਦੱਸ ਦਈਏ  ਕਿ ਸੁਖਪਾਲ ਖਹਿਰਾ ਨੇ ‘ਆਪ’ ਲੀਡਰਸ਼ਿਪ ਦੇ ਖਿਲਾਫ਼ ਬਗਾਵਤ ਕਰ ਦਿਤੀ ਸੀ ਅਤੇ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿਤਾ ਗਿਆ ਸੀ। ਖਹਿਰਾ ਨੇ ਸੱਤ ਵਿਧਾਇਕਾਂ ਦੇ ਨਾਲ ‘ਆਪ’ ਲੀਡਰਸ਼ਿਪ ਦੇ ਖਿਲਾਫ਼ ਸੰ‍ਮੇਲਨ ਆਯੋਜਿਤ ਕਰ ਕੇ ਦਿੱਲੀ ਦੇ ਨੇਤਾਵਾਂ ਦੇ ਖਿਲਾਫ਼ ਬਗਾਵਤ ਕਰ ਦਿਤੀ ਸੀ।