ਮਨਿੰਦਰਜੀਤ ਸਿੰਘ ਬਿੱਟਾ ਨੇ ਨਵਜੋਤ ਸਿੱਧੂ ਬਾਰੇ ਕਹੀ ਵੱਡੀ ਗੱਲ, ਕਿਹਾ...

ਏਜੰਸੀ

ਖ਼ਬਰਾਂ, ਪੰਜਾਬ

ਉਹਨਾਂ ਖਾਲਿਸਤਾਨ ਬਣਾਉਣ ਵਾਲਿਆਂ ਨੂੰ ਆੜੇ ਹੱਥੀਂ ਲੈਂਦਿਆ ਕਿਹਾ ਕਿ ਉਹ ਹੁਣ ਕਿੱਥੇ ਲੁੱਕ ਕੇ...

Maninderjeet Singh Bitta Navjot Singh Sidhu

ਲੁਧਿਆਣਾ: ਪਾਕਿਸਤਾਨ ਸਥਿਤ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਤੇ ਹੋਏ ਹਮਲੇ ਨੂੰ ਲੈ ਕੇ ਭੜਕੇ ਆਲ ਇੰਡੀਆ ਐਂਟੀ ਟੈਰਰਿਸਟ ਫ੍ਰੰਟ ਦੇ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸਿੱਖਾਂ ਦਾ ਮਸੀਹਾ ਕਹੇ ਜਾਣੇ ਵਾਲੇ ਨਵਜੋਤ ਸਿੰਘ ਸਿੱਧੂ ਇਸ ਮਾਮਲੇ ਤੇ ਚੁੱਪ ਕਿਉਂ ਹਨ।

ਉਹਨਾਂ ਖਾਲਿਸਤਾਨ ਬਣਾਉਣ ਵਾਲਿਆਂ ਨੂੰ ਆੜੇ ਹੱਥੀਂ ਲੈਂਦਿਆ ਕਿਹਾ ਕਿ ਉਹ ਹੁਣ ਕਿੱਥੇ ਲੁੱਕ ਕੇ ਬੈਠੇ ਹਨ ਅਤੇ ਪਾਕਿਸਤਾਨ ਵਿਰੁਧ ਬੋਲਣ ਤੋਂ ਕਿਉਂ ਡਰਦੇ ਹਨ। ਐਤਵਾਰ ਨੂੰ ਮਹਾਸਾਗਰ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਬਿੱਟਾ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸ ਹਮਲੇ ਦੇ ਦੋਸ਼ੀਆਂ ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਦਸ ਦਈਏ ਕਿ ਮੁਸਲਿਮਮ ਭਾਈਚਾਰੇ ਵੱਲੋਂ ਨਨਕਾਣਾ ਸਾਹਿਬ ਗੁਰਦੁਆਰੇ ਤੇ ਹਮਲਾ ਕੀਤਾ  ਗਿਆ ਸੀ।

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਨੂੰ ਲੈ ਕੇ ਭਾਰਤ ਵਿਚ ਬਹੁਤ ਗੁੱਸਾ ਪਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਸ਼ੁੱਕਰਵਾਰ ਨੂੰ ਵੱਡੀ ਗਿਣਤੀ ਵਿਚ ਮੁਸਲਮਾਨਾਂ ਦੀ ਭੀੜ ਨੇ ਹਮਲਾ ਕਰ ਦਿੱਤਾ ਸੀ, ਜਿਸ ਤੋਂ ਬਾਅਦ ਸਿੱਖ ਸ਼ਰਧਾਲੂ ਗੁਰਦੁਆਰਾ ਸਾਹਿਬ ਅੰਦਰ ਫਸ ਗਏ ਸਨ।

ਸੋਸ਼ਲ ਮੀਡੀਆ 'ਤੇ ਪ੍ਰਸਾਰਿਤ ਵੀਡੀਓ ਵਿਚ ਦਿਸ ਰਹੀ ਭੀੜ ਨੇ ਘੱਟ ਗਿਣਤੀ ਭਾਈਚਾਰੇ ਖਿਲਾਫ ਫਿਰਕੂ ਅਤੇ ਨਫਰਤ ਭਰੇ ਨਾਅਰੇ ਲਾਏ ਅਤੇ ਗੁਰਦੁਆਰਾ ਸਾਹਿਬ 'ਤੇ ਪਥਰਾਅ ਕੀਤਾ। ਵਿਰੋਧੀਆਂ ਦਾ ਕਹਿਣਾ ਹੈ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹੋਇਆ ਹਮਲਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਇਸ ਗੁਰਦੁਆਰਾ ਸਾਹਿਬ ਦਾ ਸਿੱਖ ਭਾਈਚਾਰੇ ਵਿਚ ਬਹੁਤ ਆਦਰ ਹੈ ਕਿਉਂਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਥੇ ਜਨਮ ਲਿਆ ਸੀ। ਅਸੀਂ ਆਪਣੇ ਧਾਰਮਿਕ ਅਸਥਾਨਾਂ 'ਤੇ ਅਜਿਹੇ ਹਮਲੇ ਬਰਦਾਸ਼ਤ ਨਹੀਂ ਕਰਾਂਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।