ਲੁਧਿਆਣਾ- ਪਾਕਿਸਤਾਨ ਦੇ ਨਨਕਾਣਾ ਸਾਹਿਬ ਗੁਰਦੁਆਰਾ ਸਾਹਿਬ ਦੀ ਬੇਅਦਬੀ ਅਤੇ ਪਾਕਿਸਤਾਨ ਦੇ ਪਹਿਲੇ ਸਿੱਖ ਪੱਤਰਕਾਰ ਦੇ ਭਰਾ ਦੇ ਕਤਲ ‘ਤੇ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਤੋਂ ਬਾਅਦ ਪਾਕਿਸਤਾਨ ਦਾ ਅਸਲ ਚਿਹਰਾ ਬੇਨਕਾਬ ਹੋਇਆ ਹੈ।
ਕਿਉਂਕਿ ਪਹਿਲਾਂ ਪਾਕਿਸਤਾਨ ਵਿਚ ਇਕ ਸਿੱਖ ਲੜਕੀ ਦਾ ਅਗਵਾ ਕਰਨਾ, ਫਿਰ ਉਸਨੂੰ ਧਰਮ ਪਰਿਵਰਤਨ ਕਰਨਾ ਅਤੇ ਫਿਰ ਉਸਦੇ ਮੁਸਲਿਮ ਰੀਤੀ ਰਿਵਾਜਾਂ ਅਨੁਸਾਰ ਵਿਆਹ ਕਰਵਾਉਣਾ ਅਤੇ ਫਿਰ ਸਿੱਖ ਧਾਰਮਿਕ ਅਸਥਾਨ 'ਤੇ ਪੱਥਰਬਾਜੀ ਕਰਨਾ ਅਤੇ ਹੁਣ ਇਨ੍ਹਾਂ ਸਾਰੀਆਂ ਘਟਨਾਵਾਂ ਤੋਂ ਪਾਕਿਸਤਾਨ ਦੇ ਪਹਿਲੇ ਪੱਤਰਕਾਰ ਦੇ ਭਰਾ ਦੀ ਹੱਤਿਆ ਕਰਨਾ ਇਹ ਸਪੱਸ਼ਟ ਹੈ ਕਿ ਪਾਕਿਸਤਾਨ ਨੇ ਜੋ ਸਿੱਖਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਸੀ, ਉਹ ਮਹਿਜ਼ ਇਕ ਪ੍ਰਦਰਸ਼ਨ ਸੀ।
ਕਿਉਂਕਿ ਪਾਕਿਸਤਾਨ ਵਿਚ ਹਮੇਸ਼ਾਂ ਘੱਟ ਗਿਣਤੀ ਵਾਲੇ ਲੋਕਾਂ ਖਾਸ ਕਰਕੇ ਹਿੰਦੂਆਂ ਅਤੇ ਸਿੱਖਾਂ 'ਤੇ ਅੱਤਿਆਚਾਰ ਹੁੰਦੇ ਰਹੇ ਹਨ। ਮਾਤਾ ਆਤਮ ਨਗਰ, ਲੁਧਿਆਣਾ ਤੋਂ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਖੋਲ੍ਹਿਆ ਸੀ ਅਤੇ ਸਿੱਖਾਂ ਲਈ ਇਕ ਉਮੀਦ ਖੜੀ ਕੀਤੀ ਸੀ ਜਿਸਦਾ ਸਾਰਿਆਂ ਨੇ ਸਵਾਗਤ ਕੀਤਾ ਸੀ।
ਪਰ ਹੁਣ ਪਾਕਿਸਤਾਨ ਵਿੱਚ ਜੋ ਸਥਿਤੀ ਬਣ ਚੁੱਕੀ ਹੈ ਅਤੇ ਜੋ ਘਟਨਾਵਾਂ ਸਾਮਨੇ ਆਉਣ ਲਗੀਆਂ ਹਨ। ਇਸ ਤੋਂ ਇਹ ਸਪੱਸ਼ਟ ਹੈ ਕਿ ਉਥੋਂ ਦੀ ਅਮਨ-ਕਾਨੂੰਨ ਸਹੀ ਨਹੀਂ ਹੈ ਅਤੇ ਘੱਟ ਗਿਣਤੀ ਵਾਲੇ ਲੋਕਾਂ ਖਾਸ ਕਰਕੇ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ 'ਤੇ ਦੋਵਾਂ ਦੇਸ਼ਾਂ ਦੀ ਸਰਕਾਰ ਨੂੰ ਸਖਤ ਕਦਮ ਚੁੱਕਣ ਦੀ ਲੋੜ ਹੈ।