ਢੀਂਡਸਾ ਦੇ ਅਸਤੀਫ਼ੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਕੋਈ ਫ਼ਰਕ ਨਹੀਂ: ਜਗਮੀਤ ਬਰਾੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਜਗਮੀਤ ਸਿੰਘ  ਬਰਾੜ ਨੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ...

Jagmit Brar

ਭਵਾਨੀਗੜ: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਜਗਮੀਤ ਸਿੰਘ  ਬਰਾੜ ਨੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਇੱਕ ਵਿਅਕਤੀ ਨੂੰ ਇਹ ਕਹਿਣਾ ਕਿ ਤੂੰ ਕਿਹੜਾ ਮੈਨੂੰ ਵੋਟ ਪਾਈ ਹੈ ਮਾਮਲੇ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਰਾਜ ਦੀ ਰਾਜਨੀਤੀ ਦਿਨੋਂ-ਦਿਨੀ ਗਿਰਾਵਟ ਵੱਲ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿੰਮੇਦਾਰ ਅਹੁਦੇ ‘ਤੇ ਬੈਠੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਰਗੇ ਨੇਤਾ ਨੂੰ ਇੱਕ ਵੋਟਰ ਦੇ ਨਾਲ ਇਸ ਤਰ੍ਹਾਂ ਦਾ ਸਲੂਕ ਨਹੀਂ ਕਰਨਾ ਚਾਹੀਦਾ ਹੈ।

ਇਸ ਤਰ੍ਹਾਂ ਕਰਨਾ ਲੋਕਤੰਤਰ ਦੀ ਬੇਇੱਜ਼ਤੀ ਹੈ  ਨਾਲ ਹੀ ਬਰਾੜ ਨੇ ਕਿਹਾ ਕਿ ਸੀਨੀਅਰ ਸਾਬਕਾ ਅਕਾਲੀ ਨੇਤਾ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਢੀਂਡਸਾ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ, ਉਨ੍ਹਾਂ ਦਾ ਨਿਜੀ ਕਾਰਨ ਹੋ ਪਰ ਉਨ੍ਹਾਂ ਦੇ ਅਸਤੀਫੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਕੋਈ ਫਰਕ ਨਹੀਂ ਪਵੇਗਾ।

ਇਥੇ ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਿਧਾਇਕ ਪਾਰਟੀ ਦੇ ਆਗੂ ਵਜੋਂ ਪਰਮਿੰਦਰ ਸਿੰਘ ਢੀਂਡਸਾ ਨੇ  ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਸੀ ਤੇ ਪ੍ਰਧਾਨ ਨੇ ਅਸਤੀਫ਼ਾ ਪ੍ਰਵਾਨ ਕਰਨ ਤੋਂ ਬਾਅਦ ਸਾਹਨੇਵਾਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੂੰ ਵਿਧਾਇਕ ਪਾਰਟੀ ਦਾ ਨੇਤਾ ਥਾਪ ਦਿੱਤਾ ਹੈ।

ਸ੍ਰੀ ਢੀਂਡਸਾ ਵੱਲੋਂ ਭੇਜੇ ਸੰਖੇਪ ਅਸਤੀਫ਼ਾ ਪੱਤਰ ਵਿੱਚ ਕੋਈ ਕਾਰਨ ਨਹੀਂ ਦੱਸਿਆ ਗਿਆ। ਪਰਮਿੰਦਰ ਸਿੰਘ ਢੀਂਡਸਾ ਦੇ ਅਸਤੀਫ਼ੇ ਨਾਲ ਬਾਦਲਾਂ ਅਤੇ ਸੁਖਦੇਵ ਸਿੰਘ ਢੀਂਡਸਾ ਦਰਮਿਆਨ ਚਲਦੀ ਖਿੱਚੋਤਾਣ ਵਧਣ ਦੇ ਆਸਾਰ ਹਨ। ਸੁਖਦੇਵ ਸਿੰਘ ਢੀਂਡਸਾ ਵੱਲੋਂ ਪਿਛਲੇ ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਬਾਦਲਾਂ ਦੇ ਖਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ ਤੇ ਛੋਟੇ ਢੀਂਡਸਾ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਪਾਰਟੀ ਦਾ ਅੰਦਰੂਨੀ ਸੰਕਟ ਹੀ ਨਹੀਂ ਵਧਿਆ ਸਗੋਂ ਵੱਡੇ ਢੀਂਡਸਾ ਵੱਲੋਂ ਅਖ਼ਤਿਆਰ ਕੀਤੇ ਰਸਤੇ ਨੂੰ ਬਲ ਮਿਲਿਆ ਹੈ।

ਪਰਮਿੰਦਰ ਸਿੰਘ ਢੀਂਡਸਾ ਪਿਛਲੇ ਡੇਢ ਮਹੀਨੇ ਤੋਂ ਪੰਜਾਬ ਤੋਂ ਬਾਹਰ ਹੀ ਹਨ ਤੇ ਉਨ੍ਹਾਂ ਦਾ ਅਕਾਲੀ ਦਲ ਦੇ ਸਾਰੇ ਨੇਤਾਵਾਂ ਨਾਲੋਂ ਸੰਪਰਕ ਟੁੱਟਿਆ ਹੋਇਆ ਸੀ। ਬਰਾੜ ਨੇ ਨਨਕਾਣਾ ਸਾਹਿਬ ‘ਚ ਹੋਈ ਘਟਨ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਦੋਨਾਂ ਦੇਸ਼ਾਂ ਲਈ ਨੁਕਸਾਨਦਾਇਕ ਸਾਬਤ ਹੋਣਗੀਆਂ।