ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਇੱਕ ਹੋਰ ਕਿਸਾਨ ਦੀ ਪਿੰਡ ਪਰਤਣ 'ਤੇ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿੰਡ ਢਿਲਵਾਂ ਦਾ ਕਿਸਾਨ ਨਾਜਰ ਸਿੰਘ ਪੁੱਤਰ ਮੁਨਸ਼ੀ ਸਿੰਘ ਦਿੱਲੀ ਵਿਖੇ ਚੱਲ ਰਹੇ ਸੰਘਰਸ਼ 'ਚ ਬਿਮਾਰ ਹੋ ਗਿਆ ਸੀ

ਕਿਸਾਨ ਨਾਜਰ ਸਿੰਘ

ਤਪਾ ਮੰਡੀ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਪਿਛਲੇ ਕਈ ਦਿਨਾਂ ਤੋਂ ਤਿੱਖਾ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਕੜਾਕੇ ਦੀ ਠੰਡ ਵਿਚ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਿਤ ਇਕ ਹੋਰ ਕਿਸਾਨ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਹੁਣ ਤੱਕ 59 ਕਿਸਾਨਾਂ ਨੇ ਸੰਘਰਸ਼ ਦੌਰਾਨ ਹੁਣ ਤੱਕ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ।