ਖੇਤੀ ਕਾਨੂੰਨਾਂ ਵਿਰੁਧ ਖੇਤ ਮਜ਼ਦੂਰਾਂ ਵਲੋਂ 51 ਥਾਵਾਂ ਉਤੇ ਪ੍ਰਧਾਨ ਮੰਤਰੀ ਦੀਆਂ ਅਰਥੀਆਂ ਫੂਕੀਆ
Published : Jan 6, 2021, 1:10 am IST
Updated : Jan 6, 2021, 1:10 am IST
SHARE ARTICLE
image
image

ਖੇਤੀ ਕਾਨੂੰਨਾਂ ਵਿਰੁਧ ਖੇਤ ਮਜ਼ਦੂਰਾਂ ਵਲੋਂ 51 ਥਾਵਾਂ ਉਤੇ ਪ੍ਰਧਾਨ ਮੰਤਰੀ ਦੀਆਂ ਅਰਥੀਆਂ ਫੂਕੀਆ

7 ਜਨਵਰੀ ਨੂੰ ਪਰਵਾਰਾਂ ਸਮੇਤ ਦਿੱਲੀ ਵਲ ਕੂਚ ਕਰਨਗੇ ਖੇਤ ਮਜ਼ਦੂਰ


ਚੰਡੀਗੜ੍ਹ, 5 ਜਨਵਰੀ (ਸਪੋਕਸਮੈਨ ਸਮਾਚਾਰ ਸੇਵਾ): ਖੇਤੀ ਕਾਨੂੰਨਾਂ ਦੇ ਖੇਤ ਮਜ਼ਦੂਰਾਂ ਉਤੇ ਪੈਣ ਵਾਲੇ ਅਸਰਾਂ ਵਿਰੁਧ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ਉਤੇ ਪਿਛਲੇ ਦਿਨਾਂ ਤੋਂ ਭਖਾਈ ਮੁਹਿੰਮ ਤਹਿਤ 7 ਜ਼ਿਲਿ੍ਹਆਂ ਦੇ 51 ਪਿੰਡਾਂ ਵਿਚ  ਪ੍ਰਧਾਨ ਮੰਤਰੀ ਮੋਦੀ ਦੀਆਂ ਅਰਥੀਆਂ ਫੂਕਣ ਸਮੇਤ 110 ਪਿੰਡਾਂ ਵਿਚ ਰੈਲੀ ਅਤੇ ਰੋਸ ਮੁਜ਼ਾਹਰੇ ਕਰ ਕੇ ਮਜ਼ਦੂਰਾਂ ਨੂੰ ਪਰਵਾਰਾਂ ਸਮੇਤ 7 ਜਨਵਰੀ ਨੂੰ ਦਿੱਲੀ ਵਲ ਕੂਚ ਕਰਨ ਦਾ ਸੱਦਾ ਦਿਤਾ ਗਿਆ | ਇਹ ਜਾਣਕਾਰੀ ਯੂਨੀਅਨ ਦੇ ਸੂਬਾ ਹੈਡਕੁਆਰਟਰ ਉਤੇ ਪੁੱਜੀਆਂ ਰੀਪੋਰਟਾਂ ਦੇ ਅਧਾਰ ਉਤੇ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਵਲੋਂ ਜਾਰੀ ਕੀਤੇ ਬਿਆਨ ਰਾਹੀਂ ਦਿਤੀ ਗਈ | 
ਉਨ੍ਹਾਂ ਦਸਿਆ ਕਿ  ਇਹ ਰੋਸ ਪ੍ਰਦਰਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਰੀਦਕੋਟ, ਮੋਗਾ ਜਲੰਧਰ, ਸੰਗਰੂਰ ਅਤੇ ਪਟਿਆਲਾ ਦੇ ਪਿੰਡਾਂ ਵਿਚ ਕੀਤੇ ਗਏ ਜਿਨ੍ਹਾਂ ਵਿਚ ਖੇਤ ਮਜ਼ਦੂਰ ਮਰਦ ਔਰਤਾਂ ਵਲੋਂ ਭਾਰੀ ਰੋਹ ਤੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ | ਉਨ੍ਹਾਂ ਦੱਸਆ ਕਿ ਇਨ੍ਹਾਂ ਕਾਨੂੰਨਾਂ ਵਿਰੁਦ ਖੇਤ ਮਜ਼ਦੂਰਾਂ ਵਿਚ ਵੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਖੇਤ ਮਜ਼ਦੂਰ ਮਰਦ ਔਰਤਾਂ 7 ਜਨਵਰੀ ਨੂੰ ਦਿੱਲੀ ਵਲ ਕੂਚ ਕਰਨਗੇ | ਉਨ੍ਹਾਂ ਦਸਿਆ ਕਿ ਵੱਖ-ਵੱਖ ਥਾਵਾਂ ਉਤੇ ਹੋਏ ਇਕੱਠਾਂ ਨੂੰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਵਿੱਤ ਸਕੱਤਰ ਹਰਮੇਸ ਮਾਲੜੀ, ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਮੂਣਕ, ਗੁਰਪਾਲ ਸਿੰਘ ਨੰਗਲ, ਮੇਜਰ ਸਿੰਘ ਕਾਲੇਕੇ ਤੇ ਤਰਸੇਮ ਸਿੰਘ ਖੁੰਡੇ ਹਲਾਲ ਆਦਿ ਆਗੂਆਂ ਨੇ ਸੰਬੋਧਨ ਕੀਤਾ | 
ਬੁਲਾਰਿਆਂ ਨੇ ਆਖਿਆ ਕਿ ਮੋਦੀ ਹਕੂਮਤ ਵਲੋਂ ਲਿਆਂਦੇ ਖੇਤੀ ਕਾਨੂੰਨ ਖੇਤੀ ਖੇਤਰ ਵਿਚ ਸੁਧਾਰਾਂ ਧੁੱਸ ਨੂੰ ਤੇਜ਼ੀ ਨਾਲ ਲਾਗੂ ਕਰਨ ਦਾ ਹਿੱਸਾ ਹਨ | ਉਨ੍ਹਾਂ ਆਖਿਆ ਕਿ ਇਨ੍ਹਾਂ ਕਾਨੂੰਨਾਂ ਦੀ ਬਦੌਲਤ ਖੇਤ ਮਜ਼ਦੂਰਾਂ ਦਾ ਰੁਜ਼ਗਾਰ ਹੋਰ ਵੀ ਸੁੰਗੜੇਗਾ, ਖ਼ੁਰਾਕੀ ਵਸਤਾਂ ਦੇ ਉੱਤੇ ਕਾਰਪੋਰੇਟ ਘਰਾਣਿਆਂ ਦਾ ਗਲਬਾ ਕਾਇਮ ਹੋਵੇਗਾ ਸਿੱਟੇ ਵਜੋਂ ਜਨਤਕ ਵੰਡ ਪ੍ਰਣਾਲੀ ਦੀ ਸਫ਼ ਵਲੇਟੀ ਜਾਵੇਗੀ ਅਤੇ ਜ਼ਰੂਰੀ ਵਸਤਾਂ ਸੋਧ ਕਾਨੂੰਨ ਦੇ ਰਾਹੀਂ ਅਨਾਜ, ਦਾਲਾਂ, ਸਬਜ਼ੀਆ ਤੇ ਹੋਰ ਖ਼ੁਰਾਕੀ ਵਸਤਾਂ ਦੀ ਕਾਰਪੋਰੇਟ ਘਰਾਣਿਆਂ ਨੂੰ ਜਮਾਂਖੋਰੀ ਤੇ ਕਾਲਾ ਬਾਜ਼ਾਰੀ ਦੀ ਖੁੱਲ੍ਹ ਮਿਲਣ ਨਾਲ ਖ਼ੁਰਾਕੀ ਵਸਤਾਂ ਦੀ ਮਹਿੰਗਾਈ ਹੋਰ ਸਿਖਰਾਂ ਛੋਹੇਗੀ ਅਤੇ ਖੇਤ ਮਜਦੂਰਾਂ ਨੂੰ ਭੁੱਖਮਰੀ ਦੇ ਜਬਾੜਿਆਂ ਵਿਚ ਹੋਰ ਧੱਕਣ ਦਾ ਸਬੱਬ ਬਣੇਗੀ | ਉਨ੍ਹਾਂ ਆਖਿਆ ਕਿ ਖੇਤੀ ਕਾਨੂੰਨਾਂ ਵਿਰੁਧ ਸੰਘਰਸ਼ ਖੇਤ ਮਜ਼ਦੂਰਾਂ ਦਾ ਅਪਣਾ ਸੰਘਰਸ਼ ਬਣਦਾ ਹੈ | ਖੇਤ ਮਜ਼ਦੂਰ ਆਗੂਆਂ ਨੇ ਦਾਅਵਾ ਕੀਤਾ ਕਿ 7 ਜਨਵਰੀ ਨੂੰ ਖੇਤ ਮਜ਼ਦੂਰ ਵੱਡੀ ਗਿਣਤੀ ਵਿਚ ਡੱਬਵਾਲੀ ਅਤੇ ਖਨੌਰੀ ਬਾਡਰਡ ਤੋਂ ਪਰਵਾਰਾਂ ਸਮੇਤ ਦਿੱਲੀ ਵਲ ਕੂਚ ਕਰਨਗੇ 

All Images

image

image

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement