ਭਿਆਨਕ ਸੜਕ ਹਾਦਸੇ ਵਿੱਚ ਮਾਂ-ਪੁੱਤਰ ਦੀ ਮੌਤ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ

Punjab News

ਭਵਾਨੀਗੜ੍ਹ ਨੇੜੇ ਬੱਸ ਤੇ ਮੋਟਰਸਾਈਕਲ ਦੀ ਟੱਕਰ 
ਸੜਕ ਹਾਦਸੇ ਨੇ ਲਈ ਮਾਂ- ਪੁੱਤਰ ਦੀ ਜਾਨ 
----
ਮਾਂ-ਪੁੱਤਰ ਦੀ ਹੋਈ ਮੌਤ 

ਭਵਾਨੀਗੜ੍ਹ (ਨਾਭਾ): ਪੰਜਾਬ ਵਿੱਚ ਦਿਨੋ-ਦਿਨ ਵੱਧ ਰਹੇ ਸੜਕ ਹਾਦਸਿਆਂ ਕਾਰਨ ਅਨੇਕਾਂ ਹੀ ਕੀਮਤੀ ਜਾਨਾਂ ਮੌਤ ਦੇ ਮੂੰਹ ਵਿੱਚ ਜਾ ਰਹੀਆਂ ਹਨ। ਜਿਸ ਤਹਿਤ ਨਾਭਾ ਭਵਾਨੀਗੜ੍ਹ ਰੋਡ 'ਤੇ ਬਣੇ ਓਵਰ ਬ੍ਰਿਜ ਦੇ ਨਜ਼ਦੀਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਮੋਟਰਸਾਈਕਲ ਸਵਾਰ ਮਾਂ ਅਤੇ ਪੁੱਤਰ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਪੁੱਤਰ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਮਾਂ ਨੇ ਹਸਪਤਾਲ ਵਿੱਚ ਪਹੁੰਚ ਕੇ ਦਮ ਤੋੜ ਦਿੱਤਾ। ਪੁਲਿਸ ਵੱਲੋਂ ਬੱਸ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਕਨੂੰਨੀ ਕਾਰਵਾਈ ਆਰੰਭ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਨਾਭਾ ਵਿਖੇ ਦਿਲ ਦਹਿਲਾਉਣ ਵਾਲੀ ਘਟਨਾ ਨੇ ਮਾਂ ਪੁੱਤ ਦੀ ਜਾਨ ਲੈ ਲਈ, ਮਾਂ ਪੁੱਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਦਵਾਈ ਲੈਣ ਜਾ ਰਹੇ ਸਨ ਤਾਂ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਜ਼ੋਰਦਾਰ ਟੱਕਰ ਮਾਰੀ। ਜਿਸ ਵਿਚ ਨਿਤਿਸ਼ ਕੁਮਾਰ ਦੀ ਮੌਕੇ ਤੇ ਮੌਤ ਹੋ ਗਈ ਅਤੇ ਵੰਦਨਾ ਰਾਣੀ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ। ਪਰਿਵਾਰ ਨੇ ਕਿਹਾ ਕਿ ਤੇਜ਼ ਰਫ਼ਤਾਰ 'ਤੇ ਸਰਕਾਰ ਨੂੰ ਲਗਾਮ ਲਗਾਉਣੀ ਚਾਹੀਦੀ ਹੈ ਤਾਂ ਹੀ ਕੀਮਤੀ ਜਾਨਾਂ ਬਚ ਸਕਦੀਆਂ ਹਨ।

ਇਸ ਮੌਕੇ ਮ੍ਰਿਤਕ ਦੇ ਤਾਇਆ ਵਰਿੰਦਰ ਕੁਮਾਰ ਬੈਨੀ ਨੇ ਕਿਹਾ ਕਿ ਤੇਜ਼ ਰਫ਼ਤਾਰ ਬੱਸ ਦੇ ਕਹਿਰ ਨੇ ਸਾਡਾ ਘਰ ਹੀ ਉਜਾੜ ਦਿੱਤਾ, ਜਿਸ ਵਿੱਚ ਮੇਰੇ ਭਤੀਜੇ ਨਿਤਿਸ਼ ਕੁਮਾਰ (31) ਤੇ ਭਰਜਾਈ ਵੰਦਨਾ ਰਾਣੀ (53) ਦੀ ਮੌਤ ਹੋ ਗਈ, ਸਰਕਾਰ ਨੂੰ ਚਾਹੀਦਾ ਹੈ ਕਿ ਤੇਜ਼ ਰਫ਼ਤਾਰ ਵਾਹਨਾਂ 'ਤੇ ਲਗਾਮ ਪਾਈ ਜਾਵੇ ਅਤੇ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਸਰਕਾਰੀ ਹਸਪਤਾਲ ਦੇ ਡਾਕਟਰ ਪ੍ਰਦੀਪ ਕੁਮਾਰ ਨੇ ਕਿਹਾ ਸਾਡੇ ਕੋਲ ਐਕਸੀਡੈਂਟ ਕੇਸ ਹਸਪਤਾਲ ਵਿੱਚ ਆਇਆ ਹੈ। ਜਿਸ ਵਿੱਚ ਮਾਂ ਪੁੱਤ ਦੀ ਮੌਤ ਹੋਈ ਹੈ ਜਿਸ ਵਿਚ ਪੁੱਤਰ ਦੀ ਮੌਕੇ 'ਤੇ ਮੌਤ ਹੋ ਚੁੱਕੀ ਅਤੇ ਮਾਤਾ ਨੇ ਇਥੇ ਹਸਪਤਾਲ ਵਿੱਚ ਦਮ ਤੋੜ ਦਿੱਤਾ।

ਘਟਨਾ ਦੀ ਜਾਣਕਾਰੀ ਸਾਂਝੀ ਕਰਦਿਆਂ ਨਾਭਾ ਦੇ ਐਸ ਐਚ ਓ ਹੈਰੀ ਬੋਪਾਰਾਏ ਨੇ ਦੱਸਿਆ ਕਿ ਸਾਨੂੰ ਇਤਲਾਹ ਮਿਲੀ ਹੈ ਕਿ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ ਹੋ ਗਈ। ਅਸੀਂ ਬੱਸ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਬਣਦੀ ਕਾਨੂੰਨੀ ਕਾਰਵਾਈ ਕਰ ਰਹੇ ਹਾਂ।