ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ 'ਚ ਕੀਤਾ ਵਾਧਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

8ਵੀਂ ਤੋਂ 12ਵੀਂ ਤੱਕ ਦੇ 8 ਜਨਵਰੀ ਨੂੰ ਲੱਗਣਗੇ

photo

 

ਮੁਹਾਲੀ:  ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਠੰਢ ਤੇ ਧੁੰਦ ਵਧਣ ਕਾਰਨ ਸਰਦੀ ਦੀਆਂ ਛੁੱਟੀਆਂ 14 ਜਨਵਰੀ ਤਕ ਵਧਾ ਦਿੱਤੀਆਂ ਗਈਆਂ ਹਨ ਪਰ ਇਹ ਹੁਕਮ ਸਤਵੀਂ ਜਮਾਤ ਤਕ ਦੇ ਵਿਦਿਆਰਥੀਆਂ ਉੱਪਰ ਲਾਗੂ ਹੋਣਗੇ। ਅਠਵੀਂ ਤੋਂ ਬਾਅਦ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ 8 ਜਨਵਰੀ ਨੂੰ  10 ਵਜੇ ਸਕੂਲ ਖੁੱਲ੍ਹਣਗੇ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿਚ ਕੜਾਕੇ ਦੀ ਠੰਡ ਅਤੇ ਅਤੇ ਧੁੰਦ ਬਰਕਰਾਰ ਰਹਿਣ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ 2023 ਤਕ ਛੁੱਟੀਆਂ ਕੀਤੀਆਂ ਗਈਆਂ ਹਨ। ਜਮਾਤ 8ਵੀਂ ਤੋਂ 12ਵੀਂ ਤੱਕ ਦੇ ਸਾਰੇ ਵਿਦਿਆਰਥੀ ਅਤੇ ਪ੍ਰਾਇਮਰੀ/ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲਾਂ ਵਿਚ ਹਾਜ਼ਰ ਰਹਿਣਗੇ। ਸਾਰੇ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ 3 ਵਜੇ ਤਕ ਹੋਵੇਗਾ।