ਸ਼੍ਰੋਮਣੀ ਕਮੇਟੀ ਕੋਲ ਕੋਈ ਅਧਿਕਾਰ ਨਹੀਂ ਉਹ ਕਿਸੇ ਜਥੇਦਾਰ ਦੀ ਕਿਰਦਾਰਕੁਸ਼ੀ ਕਰੇ: ਬੀਬੀ ਜਗੀਰ ਕੌਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਸਿਰ ਮੱਥੇ ਮੰਨਣਾ ਚਾਹੀਦਾ ਹੈ
Jagir Kaur News : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ ਅਤੇ ਇੱਥੋ ਜੋ ਵੀ ਹੁਕਮ ਆਉਂਦਾ ਹੈ ਉਸ ਨੂੰ ਸਿਰ ਮੱਥੇ ਮੰਨਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਦੇ ਲੀਡਰਸ਼ਿਪ ਦੀਆਂ ਗਲਤੀਆਂ ਕਰਕੇ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਬੁਲਾਇਆ ਸੀ ਅਤੇ ਲੀਡਰਸ਼ਿਪ ਦੀਆਂ ਗਲਤੀਆਂ ਅਨੁਸਾਰ ਤਨਖਾਹੀਆ ਵੀ ਕਰਾਰ ਦਿੱਤਾ ਅਤੇ ਸਜ਼ਾ ਵੀ ਲਗਾਈ।
ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮ ਹੋਇਆ ਸੀ ਅਸਤੀਫ਼ੇ ਦੇ ਕੇ ਉਸ ਤੋਂ ਬਾਅਦ 7 ਮੈਂਬਰ ਕਮੇਟੀ ਬਣਾ ਕੇ ਸੰਗਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਨਵੇਂ ਅਹੁਦੇਦਾਰ ਚੁਣ ਜਾਣ। ਉਨ੍ਹਾਂ ਨੇ ਕਿਹਾ ਹੈ ਕਿ ਪਰ ਇਸ ਹੁਕਮ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਨਹੀਂ ਮੰਨਿਆ। ਉਨ੍ਹਾਂ ਨੇ ਕਿਹਾ ਹੈ ਕਿ ਬਾਗ਼ੀ ਧੜੇ ਨੂੰ ਹੁਕਮ ਹੋਇਆ ਸੀ ਧੜਾ ਖਤਮ ਕੀਤਾ ਜਾਵੇ ਅਤੇ ਅਸੀਂ ਸਭ ਰੱਦ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਰਿਪੋਰਟ ਵੀ ਦੇ ਦਿੱਤੀ ਸੀ।
ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕੀਤਾ ਜਾਵੇ। ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਇੱਕਠ ਕਰਕੇ ਪਾਰਟੀ ਦੇ ਸਿਧਾਤਾਂ ਨੂੰ ਮੁੱਖ ਰੱਖਦੇ ਹੋਏ ਲੀਡਰਸ਼ਿਪ ਦੀ ਚੋਣ ਹੋਣੀ ਚਾਹੀਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਕਾਇਮ ਰੱਖਣਾ ਸਾਡਾ ਫਰਜ਼ ਹੈ।
ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਆਈ ਬੀਬੀ ਜਗੀਰ ਕੌਰ
ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ਼ ਜਾਂਚ ਦੇ ਫੈਂਸਲੇ ਤੇ ਗਿਆਨੀ ਰਘਬੀਰ ਸਿੰਘ ਦੇ ਇਤਰਾਜ ਦੀ ਪ੍ਰੋੜਤਾ ਕੀਤੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਕੋਈ ਅਧਿਕਾਰ ਨਹੀਂ ਕੀ ਓਹ ਕਿਸੇ ਜਥੇਦਾਰ ਦੇ ਖਿਲਾਫ ਕੋਈ ਕਿਰਦਰਕੁਸ਼ੀ ਕਰਵਾਵੇ।ਉਨ੍ਹਾਂ ਇਹ ਵੀ ਕਿਹਾ ਕਿ ਅਕਾਲ ਤਖ਼ਤ ਵਲੋ ਜੋ ਫੈਂਸਲੇ ਪੁਰਾਣੇ ਸਮੇਂ ਵਿਚ ਲਏ ਗਏ ਹਨ ਚਾਹੇ ਉਹ ਸ਼੍ਰੋਮਣੀ ਕਮੇਟੀ ਯਾ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਹਨ ਉਹਨਾ ਨੂੰ ਇਨ ਬਿਨ ਲਾਗੂ ਕਰਨਾ ਚਾਹੀਦਾ ਹੈ ।
ਬੀਬੀ ਜਗੀਰ ਕੌਰ ਨੇ ਕਿਾਹ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੇ ਸਮੇਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮੁੱਖ ਸੱਚ ਦੱਸਿਆ ਅਤੇ ਕਿਰਦਾਰ ਕੁਸ਼ੀ ਨਾ ਕਰਨ ਦੀ ਬੇਨਤੀ ਕੀਤੀ ਸੀ।ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਸ੍ਰੋਮਣੀ ਅਕਾਲੀ ਦਲ ਨੂੰ ਮੰਨਣੇ ਚਾਹੀਦੇ ਹਨ। ਅਕਾਲ ਤਖ਼ਤ ਦੇ ਹੁਕਮਾਂ ਦੀ ਪਾਲਣਾ ਨਹੀਂ ਹੁੰਦੀ ਤਦ ਤੱਕ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨਾ ਮੁਸ਼ਕਿਲ ਹੈ ।