'ਆਪ' ਪ੍ਰਧਾਨ ਨੇ ਮੁੱਖ ਮੰਤਰੀ ਨੂੰ ਲਿਖਿਆ ਖ਼ਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ.....

Bhagwant Mann

ਚੰਡੀਗੜ੍ਹ (ਨੀਲ) : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਦਿਆਂ ਮੰਗ ਕੀਤੀ ਕਿ ਉਹ 2017 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰੇ ਕਰਨ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਸੂਬੇ ਵਿਚ ਬਿਜਲੀ ਦੀਆਂ ਉੱਚੀਆਂ ਦਰਾਂ ਕਾਰਨ ਹਰ ਵਰਗ ਦੇ ਲੋਕ ਪ੍ਰੇਸ਼ਾਨ ਹਨ। ਮਾਨ ਨੇ ਕਿਹਾ ਕਿ ਪਿਛਲੇ 2 ਸਾਲ ਦੌਰਾਨ 4 ਵਾਰ ਤੋਂ ਵੱਧ ਬਿਜਲੀ ਦੀਆਂ ਦਰਾਂ ਵਧਾ ਦਿਤੀਆਂ ਗਈਆਂ ਹਨ,

ਅੱਗੇ ਫਿਰ ਵਧਾਉਣ ਦੀ ਤਿਆਰੀ ਹੈ, ਜਦਕਿ ਬਿਜਲੀ ਗ਼ਰੀਬ ਤੋਂ ਗ਼ਰੀਬ ਘਰ ਦੀ ਵੀ ਜ਼ਰੂਰਤ ਹੈ। ਮਾਨ ਨੇ ਕਿਹਾ ਕਿ, ਹੈਰਾਨੀ ਇਸ ਗੱਲ ਹੈ ਕਿ ਪੰਜਾਬ ਸਰਕਾਰ ਕੋਲ ਬਿਜਲੀ ਪੈਦਾ ਕਰਨ ਦੇ ਅਪਣੇ ਵੱਡੇ ਸਾਧਨ ਸਰੋਤ ਹਨ, ਫਿਰ ਵੀ ਬਿਜਲੀ ਦੇ ਮੁੱਲ ਦੇਸ਼ ਦੇ ਕਰੀਬ ਸਾਰੇ ਸੂਬਿਆਂ ਨਾਲੋਂ ਵੱਧ ਔਸਤਨ 10 ਰੁਪਏ ਯੂਨਿਟ ਹਨ। ਦੂਜੇ ਪਾਸੇ ਦਿੱਲੀ ਸਰਕਾਰ ਕੋਲ ਅਪਣਾ ਕੋਈ ਸਾਧਨ-ਸਰੋਤ ਨਹੀਂ ਹੈ ਅਤੇ ਦਿਲੀ ਦੀ ਕੇਜਰੀਵਾਲ ਸਰਕਾਰ ਨਿੱਜੀ ਕੰਪਨੀਆਂ ਤੋਂ ਬਿਜਲੀ ਖ਼ਰੀਦ ਕੇ ਦਿੱਲੀ ਵਾਸੀਆਂ ਨੂੰ ਮੁਹਈਆ ਕਰਦੀ ਹੈ, ਫਿਰ ਵੀ ਦੇਸ਼ ਦੇ ਸਾਰੇ ਸੂਬਿਆਂ ਨਾਲੋਂ ਦਿੱਲੀ 'ਚ ਬਿਜਲੀ ਦਰਾਂ ਘੱਟ ਹਨ। ਦਿੱਲੀ ਸਰਕਾਰ ਗ਼ਰੀਬਾਂ ਨੂੰ ਤਾਂ ਪ੍ਰਤੀ ਇਕ ਰੁਪਏ ਯੂਨਿਟ ਦੇ ਰਹੀ ਹੈ।''