ਸੁੱਚਾ ਸਿੰਘ ਛੋਟੇਪੁਰ ਲੋਕ ਸਭਾ ਲਈ ਗੁਰਦਾਸਪੁਰ ਤੋਂ ਲੜ ਸਕਦੇ ਹਨ ਚੋਣ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਸੂਚਾ ਸਿੰਘ ਛੋਟੇਪੁਰ ਡੇਮੋਕਰੇਟਿਕ ਅਲਾਇੰਸ ਵੱਲੋਂ ਲੋਕਸਭਾ ਹਲਕਾ ਗੁਰਦਾਸਪੁਰ ਤੋਂ ਚੋਣ ਲੜ ਸਕਦੇ ਹਨ ਪੰਜਾਬੀ ਏਕਤਾ...

Sucha Singh Chotepur

ਚੰਡੀਗੜ੍ਹ :  ਆਮ ਆਦਮੀ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਸੂਚਾ ਸਿੰਘ ਛੋਟੇਪੁਰ ਡੇਮੋਕਰੇਟਿਕ ਅਲਾਇੰਸ ਵੱਲੋਂ ਲੋਕਸਭਾ ਹਲਕਾ ਗੁਰਦਾਸਪੁਰ ਤੋਂ ਚੋਣ ਲੜ ਸਕਦੇ ਹਨ ਪੰਜਾਬੀ ਏਕਤਾ ਪਾਰਟੀ ਦੇ ਪ੍ਰਮੁੱਖ ਸੁਖਪਾਲ ਸਿੰਘ ਖਹਿਰਾ, ਸੁੱਚਾ ਸਿੰਘ ਛੋਟੇਪੁਰ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ ਅਤੇ ਇਕ ਘੰਟੇ ਤੱਕ ਬੰਦ ਕਮਰੇ ਵਿਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੁੱਚਾ ਸਿੰਘ ਛੋਟੇਪੁਰ ਅਤੇ ਸੁਖਪਾਲ ਸਿੰਘ ਖਹਿਰਾ ਵਿਚਕਾਰ ਕਈ ਮੁੱਦਿਆਂ ਤੇ ਗੱਲਬਾਤ ਹੋਈ।

ਹਾਲਾਂਕਿ ਹੁਣ ਤੱਕ ਕਿਸੇ ਵੀ ਮੁੱਦੇ ਨੂੰ ਜਨਤਕ ਨਹੀਂ ਕੀਤਾ ਗਿਆ ਸੁਖਪਾਲ ਸਿੰਘ ਖਹਿਰਾ ਨੇ ਮੀਟਿੰਗ ਦੇ ਬਾਅਦ ਸੰਪਾਦਕਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਂ ਉਨ੍ਹਾਂ ਸਾਰੇ ਲੋਕਾਂ ਦੇ ਕੋਲ ਜਾ ਰਿਹਾ ਹਾਂ ਜੋ ਪੰਜਾਬ ਦੇ ਹਿਤਾਂ ਅਤੇ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਪਾਰਟੀ ਨੂੰ ਹਰਾਉਣਾ ਚਾਹੁੰਦੇ ਹਨ। ਮੈਂ ਸਾਰਿਆਂ ਨੂੰ ਇਕ ਰੰਗ ਮੰਚ ਉੱਤੇ ਲਿਆਉਣ ਦੀ ਕੋਸ਼ਿਸ਼ ਕਰ ਰਿਹਾ ਹਾਂ।

ਸੁਖਪਾਲ ਸਿੰਘ ਖਹਿਰਾ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਜਦੋਂ ਸੁੱਚਾ ਸਿੰਘ ਛੋਟੇਪੁਰ ਨੂੰ ਹਟਾਇਆ ਜਾ ਰਿਹਾ ਸੀ ਤਾਂ ਉਨ੍ਹਾਂ ਨੇ ਛੋਟੇਪੁਰ ਦਾ ਸਾਥ ਦਿੱਤਾ ਸੀ ਜਦੋਂ ਕਿ ਇਹ ਉਨ੍ਹਾਂ ਦਾ ਯੂ ਟਰਨ ਹੈ ਕਿਉਂਕਿ ਉਸ ਸਮੇਂ ਸੁੱਚਾ ਸਿੰਘ ਛੋਟੇਪੁਰ ਨੂੰ ਹਟਾਣ ਲਈ ਸੁਖਪਾਲ ਸਿੰਘ ਖਹਿਰਾ ਨੇ ਵੀ ਪੇਪਰਾਂ ਉੱਤੇ ਦਸਤਖਤ ਕੀਤੇ ਸਨ। ਸੁਖਪਾਲ ਸਿੰਘ ਖਹਿਰਾ ਨੇ ਦੱਸਿਆ ਕਿ ਪੰਜਾਬੀ ਏਕਤਾ ਪਾਰਟੀ, ਲੋਕ ਇੰਸਾਫ ਪਾਰਟੀ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਅਲਾਇੰਸ ਕੀਤਾ ਗਿਆ ਹੈ।

ਇਸ ਵਿਚ ਸੁੱਚਾ ਸਿੰਘ ਛੋਟੇਪੁਰ ਦੀ ਪਾਰਟੀ ਵੀ ਸ਼ਾਮਿਲ ਹੋ ਸਕਦੀ ਹੈ। ਸੂਤਰਾਂ ਦੇ ਮੁਤਾਬਕ ਸੁੱਚਾ ਸਿੰਘ ਛੋਟੇਪੁਰ ਨੂੰ ਇਸ ਗੱਲ ਲਈ ਰਾਜੀ ਕੀਤਾ ਜਾ ਰਿਹਾ ਹੈ ਕਿ ਉਹ ਇਸ ਅਲਾਇੰਸ ਦੇ ਨਾਲ ਆਉਣ ਅਤੇ ਉਨ੍ਹਾਂ ਨੂੰ ਗੁਰਦਾਸਪੁਰ ਲੋਕਸਭਾ ਦੀ ਸੀਟ ਤੋਂ ਚੋਣ ਲੜਨ ਲਈ ਟਿਕਟ ਦੇ ਦਿੱਤੀ ਜਾਵੇਗੀ। ਸੁੱਚਾ ਸਿੰਘ ਛੋਟੇਪੁਰ ਨੇ ਸੁਖਪਾਲ ਸਿੰਘ ਖਹਿਰਾ ਦੇ ਨਾਲ ਮੀਟਿੰਗ ਦੇ ਬਾਅਦ ਸੰਪਾਦਕਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਸੁਖਪਾਲ ਸਿੰਘ ਖਹਿਰਾ ਉਨ੍ਹਾਂ ਦੇ ਨਾਲ ਰਸਮੀ ਗੱਲਬਾਤ ਲਈ ਆਏ ਸਨ ਅਤੇ ਉਹ ਕਿਸੇ ਵੀ ਅਲਾਇੰਸ ਦੇ ਨਾਲ ਜੁੜਣ ਦੀ ਗੱਲ ਹੁਣ ਨਹੀਂ ਕਹਿ ਸਕਦੇ।

ਕਿਉਂਕਿ ਉਨ੍ਹਾਂ ਦੀ ਪਾਰਟੀ ਦੇ ਵਰਕਰ ਅਤੇ ਅਹੁਦੇਦਾਰਾਂ ਦੇ ਨਾਲ 3 ਦਿਨਾਂ ਬਾਅਦ ਮੀਟਿੰਗ ਕਰਨ ਤੋਂ ਬਾਅਦ ਹੀ ਉਹ ਕੋਈ ਫੈਸਲਾ ਲੈ ਸਕਦੇ ਹਨ। ਕਿ ਉਹ ਇਸਦੇ ਨਾਲ ਜਾਣਗੇ ਜਾਂ ਨਹੀਂ ਅਤੇ ਉਨ੍ਹਾਂ ਨੇ ਸੁਖਪਾਲ ਸਿੰਘ ਖਹਿਰਾ ਦਾ ਇਸ ਗੱਲ ਲਈ ਧੰਨਵਾਦ ਵੀ ਕੀਤਾ ਕਿ ਉਹ ਉਨ੍ਹਾਂ ਦੇ ਨਾਲ ਉਸ ਸਮੇਂ ਖੜੇ ਸਨ ਜਦੋਂ ਉਨ੍ਹਾਂ ਨੂੰ ਪਾਰਟੀ ਚੋਂ ਕੱਢਿਆ ਗਿਆ ਸੀ ਹੁਣ ਵੇਖਣਾ ਇਹ ਹੋਵੇਗਾ ਕਿ ਸੁੱਚਾ ਸਿੰਘ ਛੋਟੇਪੁਰ ਸੁਖਪਾਲ ਸਿੰਘ ਖਹਿਰਾ ਦੀ ਅਲਾਇੰਸ ਵਿਚ ਆਉਂਦੇ ਹਨ ਜਾਂ ਨਹੀਂ ।