ਇਸ ਮਾਮਲੇ 'ਚ ਸੁਖਬੀਰ ਬਾਦਲ ਕਮੇਟੀ ਅੱਗੇ ਦੁਬਾਰਾ ਹੋਣਗੇ ਪੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰੀ ਕਮੇਟੀ ਸਾਹਮਣੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਸਪੀਕਰ ਵਿਰੁੱਧ ਮੰਦੀ...

Sukhbir Badal

ਚੰਡੀਗੜ੍ਹ : ਅੱਜ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰੀ ਕਮੇਟੀ ਸਾਹਮਣੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਸਪੀਕਰ ਵਿਰੁੱਧ ਮੰਦੀ ਸ਼ਬਦਾਵਲੀ ਦੇ ਮਾਮਲੇ ਵਿਚ ਤਲਬ ਕੀਤਾ ਗਿਆ ਸੀ। ਹੁਣ 11 ਫ਼ਰਵਰੀ ਨੂੰ ਪੇਸ਼ ਹੋਣ ਦਾ ਹੁਕਮ ਦਿੱਤੇ ਹਨ।

ਵਿਧਾਨ ਸਭਾ ਸਪੀਕਰ ਵਿਰੁੱਧ ਮੰਦੀ ਸ਼ਬਦਾਵਲੀ ਵਰਤਣ ਦੇ ਮਾਮਲੇ ਵਿਚ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅੱਜ ਪੇਸ਼ ਹੋਣਾ ਸੀ। ਪੇਸ਼ ਨਾ ਹੋਣ ਕਾਰਨ ਕਮੇਟੀ ਨੇ ਸੁਖਬੀਰ ਨੂੰ ਹੁਣ 11 ਫ਼ਰਵਰੀ ਨੂੰ ਦੁਪਹਿਰ 2 ਵਜੇ ਬੁਲਾਇਆ ਹੈ।