ਹਰਸਿਮਰਤ ਬਾਦਲ ਨੇ ਦਿੱਲੀ ਜੇਲ੍ਹਾਂ 'ਚ ਬੰਦ ਨੌਜਵਾਨਾਂ ਦੀ ਮਦਦ ਲਈ ਸਰਕਾਰ ਨੂੰ ਕੀਤੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

26 ਜਨਵਰੀ ਦੀ ਹਿੰਸਾ ਤੋਂ ਬਾਅਦ ਦਿੱਲੀ ਦੀਆਂ ਜੇਲ੍ਹਾਂ 'ਚ ਬੰਦ ਪੰਜਾਬ ਦੇ ਬੇਕਸੂਰ ਨੌਜਵਾਨਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਵਾਪਸ ਲਏ ਜਾਣ।

harsimrat kaur Badal

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਸਨ।  ਉਨ੍ਹਾਂ ਆਪਣੇ ਪਰਿਵਾਰ ਵੱਲੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਵੀ ਹਾਜ਼ਰੀ ਭਰੀ।

ਇਸ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜ਼ਿੰਮੇਵਾਰੀ ਹੈ ਕਿ ਉਹ ਦਿੱਲੀ ਜਾਣ ਅਤੇ ਇਹ ਯਕੀਨੀ ਬਣਾਉਣ ਕਿ 26 ਜਨਵਰੀ ਦੀ ਹਿੰਸਾ ਤੋਂ ਬਾਅਦ ਦਿੱਲੀ ਦੀਆਂ ਜੇਲ੍ਹਾਂ 'ਚ ਬੰਦ ਪੰਜਾਬ ਦੇ ਬੇਕਸੂਰ ਨੌਜਵਾਨਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਵਾਪਸ ਲਏ ਜਾਣ। 

ਸਾਰਾ ਦੇਸ਼ ਵਿਰੋਧ ਕਰ ਰਿਹਾ ਹੈ, ਸਾਰੇ ਰਾਜਾਂ ਦੇ ਕਿਸਾਨ ਕਈ ਥਾਵਾਂ ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਜੇ ਸਰਕਾਰ ਫਿਰ ਵੀ ਅੱਖਾਂ ਬੰਦ ਕਰਕੇ ਇਹ ਦਾਅਵਾ ਕਰਨਾ ਚਾਹੁੰਦੀ ਹੈ ਕਿ ਸਿਰਫ ਪੰਜਾਬ ਹੀ ਵਿਰੋਧ ਕਰ ਰਿਹਾ ਹੈ ਤਾਂ ਕੋਈ ਵੀ ਕੁਝ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਦਿੱਲੀ ਦੀਆਂ ਜੇਲ੍ਹਾਂ 'ਚ ਬਿਨਾਂ ਕਿਸੇ ਐਫ. ਆਈ. ਆਰ. ਤੋਂ ਬੰਦ ਹਨ ਅਤੇ ਉਨ੍ਹਾਂ ਦੀ ਮਦਦ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ। 

ਉਨ੍ਹਾਂ ਅੱਗੇ ਕਿਹਾ, "ਕੈਪਟਨ ਸਾਹਿਬ ਫਰਜ਼ ਬਣਦਾ ਹੈ ਕਿ ਉਹ ਦਿੱਲੀ ਜਾ ਕੇ ਬੇਕਸੂਰ ਨੌਜਵਾਨਾਂ ਨੂੰ ਬਾਹਰ ਕੱਢਣ ਅਤੇ ਉਨ੍ਹਾਂ ਖਿਲਾਫ ਕੇਸ ਬੰਦ ਕਰਨ ਤਾਂ ਜੋ 200-300 ਨੌਜਵਾਨਾਂ ਦੀਆਂ ਜ਼ਿੰਦਗੀਆਂ ਖਰਾਬ ਨਾ ਹੋਣ। 26 ਜਨਵਰੀ ਤੋਂ, ਉਨ੍ਹਾਂ ਨੌਜਵਾਨਾਂ ਨੂੰ ਬੰਦ ਕੀਤਾ ਗਿਆ ਹੈ, ਲਾਲ ਕਿਲ੍ਹੇ ਦੇ ਪੁਲਿਸ ਸਟੇਸ਼ਨ ਤੇ ਇੱਕ ਵੀ FIR ਹੋਈ ਹੈ?"