ਸੁਖਬੀਰ ਬਾਦਲ ਨੇ PM ਮੋਦੀ ਨੂੰ ਕੀਤੀ ਦੇਸ਼ ਦੇ ਕਿਸਾਨਾਂ ਦੀ ਆਵਾਜ਼ ਸੁਣਨ ਦੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ ਦੇਸ਼ ਦੇ ਕਿਸਾਨਾਂ ਦੀ ਆਵਾਜ਼ ਸੁਣੀ ਜਾਵੇ ਅਤੇ ਜਲਦੀ ਹੀ ਇਨ੍ਹਾਂ 3 ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇ

sukhbir badal

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਸਨ।  ਉਨ੍ਹਾਂ ਆਪਣੇ ਪਰਿਵਾਰ ਵੱਲੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਵੀ ਹਾਜ਼ਰੀ ਭਰੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕੀਤੇ। ਇਸ ਤੋਂ ਗੁਰੂ ਚਰਨਾਂ 'ਚ ਸੀਸ ਨਿਵਾਉਂਦੇ ਹੋਏ ਸਰਬੱਤ ਦੇ ਭਲੇ ਅਤੇ ਕਿਸਾਨੀ ਸੰਘਰਸ਼ ਦੀ ਛੇਤੀ ਜਿੱਤ ਦੀ ਅਰਦਾਸ ਕੀਤੀ।

ਇਸ ਤੋਂ ਬਾਅਦ  ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਕਿਸਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨੂੰ ਜਲਦ ਇਹ 3 ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ।