ਲੀਬੀਆ ਵਿਚ ਫਸੇ ਪੰਜਾਬੀ ਨੌਜਵਾਨਾਂ ਨਾਲ ਧੋਖਾਧੜੀ ਕਰਨ ਵਾਲਾ ਏਜੰਟ ਦਿੱਲੀ ਤੋਂ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਪੰਜਾਬ

ਸ੍ਰੀ ਅਨੰਦਪੁਰ ਸਾਹਿਬ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ

Agent who cheated Punjabi youth in Libya arrested from Delhi




ਚੰਡੀਗੜ੍ਹ: ਸ੍ਰੀ ਅਨੰਦਪੁਰ ਸਾਹਿਬ ਪੁਲਿਸ ਨੇ ਲੀਬੀਆ ਵਿਚ ਫਸੇ ਪੰਜਾਬੀ ਨੌਜਵਾਨਾਂ ਨਾਲ ਧੋਖਾਧੜੀ ਕਰਨ ਵਾਲੇ ਏਜੰਟ ਰਾਜਵਿੰਦਰ ਸਿੰਘ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਏਜੰਟ ਨੂੰ ਸ੍ਰੀ ਅਨੰਦਪੁਰ ਸਾਹਿਬ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਏਜੰਟ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: ਇਕ ਸਾਲ ਦੌਰਾਨ ਡੀਜੀਸੀਏ ਵੱਲੋਂ 63 ਵਿਅਕਤੀਆਂ ਨੂੰ No Fly List ਵਿਚ ਕੀਤਾ ਗਿਆ ਸ਼ਾਮਲ 

ਏਜੰਟ ਦੀ ਗ੍ਰਿਫ਼ਤਾਰੀ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਦੇ ਡੀਐਸਪੀ ਅਜੇ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰਾਜਵਿੰਦਰ ਸਿੰਘ ਪੁੱਤਰ ਸੁਖਬੀਰ ਸਿੰਘ ਨੂੰ ਦਿੱਲੀ ਸਥਿਤ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰਕੇ ਸ੍ਰੀ ਅਨੰਦਪੁਰ ਸਾਹਿਬ ਕੋਰਟ ਵਿਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਐਫਆਈਆਰ ਨੰਬਰ 23 ਤਹਿਤ ਧਾਰਾ 420 370 ਅਤੇ 385 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਮੁੱਖ ਮੰਤਰੀ ਵੱਲੋਂ ਸਨਅਤਕਾਰਾਂ ਨੂੰ ਦੁਨੀਆ ਭਰ ਵਿਚ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ

ਦੱਸ ਦੇਈਏ ਕਿ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਲੀਬੀਆ ਵਿਚ ਫਸੇ ਸਾਰੇ 12 ਭਾਰਤੀਆਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਹੈ। ਉਹ ਭਾਰਤੀ ਦੂਤਾਵਾਸ, ਵਿਦੇਸ਼ ਮੰਤਰਾਲੇ ਅਤੇ ਧੋਖਾਧੜੀ ਪੀੜਤਾਂ ਨਾਲ ਲਗਾਤਾਰ ਸੰਪਰਕ ਵਿਚ ਹਨ। ਭਾਰਤੀ ਦੂਤਾਵਾਸ ਨੇ 12 ਭਾਰਤੀਆਂ ਨਾਲ ਸੰਪਰਕ ਕੀਤਾ ਹੈ।

ਇਹ ਵੀ ਪੜ੍ਹੋ: ਸੁਨੀਲ ਜਾਖੜ ਕਦੇ ਵੀ ਕਿਸੇ ਚੀਜ਼ ਨੂੰ ਸੰਪੂਰਨ ਰੂਪ ਵਿਚ ਸਮਝਣ ਦੀ ਕੋਸ਼ਿਸ਼ ਨਹੀਂ ਕਰਦੇ- ਮਨੀਸ਼ ਤਿਵਾੜੀ  

ਇਹਨਾਂ 12 ਭਾਰਤੀਆਂ ਵਿਚੋਂ 7 ਜ਼ਿਲ੍ਹਾ ਰੂਪਨਗਰ ਦੇ ਵਸਨੀਕ ਹਨ ਜਦਕਿ 1 ਆਸਪੁਰ, 1 ਮੋਗਾ, 1 ਕਪੂਰਥਲਾ, 1 ਹਿਮਾਚਲ ਪ੍ਰਦੇਸ਼, 1 ਬਿਹਾਰ ਦੇ ਰਹਿਣ ਵਾਲੇ ਹਨ। ਕੈਬਨਿਟ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਇਹਨਾਂ ਨੌਜਵਾਨਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ ਅਤੇ 4-5 ਦਿਨਾਂ ਵਿਚ ਇਹਨਾਂ ਦੀ ਵਤਨ ਵਾਪਸੀ ਹੋਵੇਗੀ।