ਨੰਗਲ SDM ਦਫ਼ਤਰ ਦੇ ਲੇਟ-ਲਤੀਫ਼ ਮੁਲਾਜ਼ਮਾਂ 'ਤੇ ਹੋਵੇਗੀ ਕਾਰਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗ਼ੈਰ-ਹਾਜ਼ਰ ਅਤੇ ਦੇਰੀ ਨਾਲ ਪਹੁੰਚਣ ਵਾਲੇ ਕਰਮਚਾਰੀਆਂ ਖ਼ਿਲਾਫ਼ ਕਾਰਨ ਦੱਸੋ ਨੋਟਿਸ ਤੇ ਟਰਮੀਨੇਸ਼ਨ ਨੋਟਿਸ ਜਾਰੀ ਕਰਨ ਦੀ ਹਦਾਇਤ

Representational Image

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅੱਜ ਕੀਤਾ ਸੀ SDM ਦਫ਼ਤਰ ਦਾ ਦੌਰਾ 

ਨੰਗਲ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਵਿਖੇ ਐੱਸ.ਡੀ.ਐੱਮ ਦਫ਼ਤਰ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਐੱਸ.ਡੀ.ਐੱਮ ਦਫ਼ਤਰ ਦੇ ਵੱਡੀ ਗਿਣਤੀ 'ਚ ਮੁਲਾਜ਼ਮ ਗ਼ੈਰ ਹਾਜ਼ਰ ਪਾਏ ਗਏ ਤੇ ਕਈ ਮੁਲਾਜ਼ਮ ਦਫ਼ਤਰੀ ਸਮੇਂ ਤੋਂ ਦੇਰੀ ਨਾਲ ਪਹੁੰਚੇ।

ਇਹ ਵੀ ਪੜ੍ਹੋ: ਵਿਧਾਨ ਸਭਾ ਸਪੀਕਰ ਵੱਲੋਂ ਪ੍ਰਾਇਮਰੀ ਸਕੂਲ 'ਚ ਮਿਡ ਡੇਅ ਮੀਲ ਦੀ ਚੈਕਿੰਗ, ਬੱਚਿਆਂ ਨਾਲ ਬਹਿ ਕੇ ਖਾਧਾ ਖਾਣਾ 

ਜਿਸ 'ਤੇ ਸਖਤੀ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਰੋਪੜ ਦੇ ਡਿਪਟੀ ਕਮਿਸ਼ਨਰ ਨੂੰ ਗ਼ੈਰ ਹਾਜ਼ਰ ਤੇ ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਖ਼ਿਲਾਫ਼  ਕਾਰਨ ਦੱਸੋ ਤੇ ਟਰਮੀਨੇਸ਼ਨ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਕੈਬਨਿਟ ਮੰਤਰੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਕ ਹਫ਼ਤੇ ਬਾਅਦ ਮੁੜ ਤੋਂ ਉਹ ਇਸ ਦਫ਼ਤਰ ਦਾ ਦੌਰਾ ਕਰਨਗੇ। 

ਇਹ ਵੀ ਪੜ੍ਹੋ: ਬ੍ਰਹਮ ਸ਼ੰਕਰ ਜਿੰਪਾ ਵੱਲੋਂ ਰਾਜ ਪੱਧਰੀ ਜਨਤਾ ਦਰਬਾਰ ਵਿਚ ਦੋ ਦਰਜਨ ਤੋਂ ਜ਼ਿਆਦਾ ਸ਼ਿਕਾਇਤਾਂ ਦਾ ਨਿਪਟਾਰਾ

ਉਨ੍ਹਾਂ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੰਗਲ ਦੇ ਲੋਕਾਂ ਦੇ ਸਾਰੇ ਪੈਂਡਿੰਗ ਕੰਮਾਂ ਦਾ ਨਿਪਟਾਰਾ ਇਕ ਹਫ਼ਤੇ ਦੇ ਅੰਦਰ-ਅੰਦਰ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਕੰਮ ਨਹੀਂ ਹੋ ਰਿਹਾ ਤਾਂ ਉਹ ਉਨ੍ਹਾਂ ਨੂੰ ਅਗਲੇ ਸੋਮਵਾਰ ਇਸੇ ਦਫ਼ਤਰ 'ਚ ਮਿਲ ਸਕਦੇ ਹਨ।