ਅਮਰੀਕਾ ਦੁਆਰਾ ਹੱਥ ਕੜੀਆਂ ਤੇ ਬੇੜੀਆਂ ਲਾ ਕੇ ਸਾਡੇ ਨਾਗਰਿਕਾਂ ਨੂੰ ਭੇਜਣਾ ਸਾਡੇ ਦੇਸ਼ ਲਈ ਬਹੁਤ ਹੀ ਸ਼ਰਮ ਦੀ ਗੱਲ: CM ਭਗਵੰਤ ਮਾਨ
ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਉੱਤੇ ਇਕ ਪੋਸਟ ਕੀਤੀ ਸਾਂਝੀ
Sending our citizens in handcuffs and shackles by America is a matter of great shame for our country: CM Bhagwant Mann
ਬੀਤੇ ਦਿਨ (5 ਫ਼ਰਵਰੀ) ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਉੱਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ, ਜੋ ਅਮਰੀਕਾ ਨੇ ਕੀਤਾ, ਉਸਦਾ ਬੇਹੱਦ ਅਫ਼ਸੋਸ। ਅਮਰੀਕਾ ਦੁਆਰਾ ਹੱਥ ਕੜੀਆਂ ਤੇ ਬੇੜੀਆਂ ਲਾ ਕੇ ਸਾਡੇ ਨਾਗਰਿਕਾਂ ਨੂੰ ਭੇਜਣਾ ਸਾਡੇ ਦੇਸ਼ ਲਈ ਬਹੁਤ ਹੀ ਸ਼ਰਮ ਦੀ ਗੱਲ ਹੈ। ਮਾਨਸਿਕ ਅਤੇ ਆਰਥਿਕ ਤੌਰ 'ਤੇ ਟੁੱਟੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਾਉਣ ਦੀ ਥਾਂ ਮੋਦੀ ਜੀ ਦੀ ਹਰਿਆਣਾ ਸਰਕਾਰ ਵਲੋਂ ਪੁਲਿਸ ਦੀਆਂ ਕੈਦੀਆਂ ਵਾਲੀਆਂ ਗੱਡੀਆਂ 'ਚ ਲੈ ਕੇ ਜਾਣਾ, ਜ਼ਖ਼ਮਾਂ ਉੱਤੇ ਲੂਣ ਲਾਉਣ ਦੇ ਬਰਾਬਰ ਹੈ।