Amritsar News : 10 ਫਰਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
Amritsar News : ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਸਵੇਰੇ 11 ਵਜੇ ਹੋਵੇਗੀ
file photo
Amritsar News in Punjabi : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋ ਰਹੀ ਇਸ ਇਕੱਤਰਤਾ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਟ੍ਰਸਟ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਜਰੂਰੀ ਮਸਲੇ ਵਿਚਾਰੇ ਜਾਣਗੇ।
ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 10 ਫਰਵਰੀ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ।
(For more news apart from The meeting internal committee Shiromani Committee will be held on February 10 News in Punjabi, stay tuned to Rozana Spokesman)