ਦਰਬਾਰ ਸਾਹਿਬ ਦੀ ਇਤਿਹਾਸਕ ਸਮੱਗਰੀ ਵਾਪਸ ਦਿੱਤੇ ਜਾਣ ਲਈ ਕੈਪਟਨ ਨੇ ਰਾਜਨਾਥ ਸਿੰਘ ਨੂੰ ਲਿਖਿਆ ਪੱਤਰ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਬਲੂ ਸਟਾਰ ਆਪਰੇਸ਼ਨ ਦੌਰਾਨ ਸ੍ਰੀ ਦਰਬਾਰ ਸਹਿਬ ਅੰਮ੍ਰਿਤਸਰ ਦੀ ਲਾਇਬ੍ਰੇਰੀ ਤੋਂ ਹਟਾਈ ਗਈ...

Darbar Sahib

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਬਲੂ ਸਟਾਰ ਆਪਰੇਸ਼ਨ ਦੌਰਾਨ ਸ੍ਰੀ ਦਰਬਾਰ ਸਹਿਬ ਅੰਮ੍ਰਿਤਸਰ ਦੀ ਲਾਇਬ੍ਰੇਰੀ ਤੋਂ ਹਟਾਈ ਗਈ ਇਤਿਹਾਸਕ ਸਮੱਗਰੀ ਤੁਰੰਤ ਵਾਪਸ ਕਰਨ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ। 

ਇਸ ਮਾਮਲੇ 'ਚ ਮੰਤਰੀ ਦੇ ਦਖਲ ਦੀ ਮੰਗ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੰਗਲੈਂਡ ਤੋਂ ਸਿੱਖ ਸੰਗਠਨਾਂ ਦੀ ਤਾਲਮੇਲ ਕਮੇਟੀ ਦੇ ਕੁਝ ਨੁਮਾਇੰਦਿਆਂ ਦਾ ਇੱਕ ਵਫ਼ਦ ਹਾਲ ਹੀ ਵਿੱਚ ਉਨਾਂ ਨੂੰ ਮਿਲਿਆ ਅਤੇ ਉਨਾਂ ਨੇ ਇੰਗਲੈਂਡ ਦੇ ਸਿੱਖ ਭਾਈਚਾਰੇ ਅਤੇ ਉੱਥੇ ਵਸੇ ਭਾਰਤੀਆਂ ਨਾਲ ਸਬੰਧਤ ਕੁਝ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਨ੍ਹਾਂ ਵਿੱਚ ਹਰਿਮੰਦਰ ਸਾਹਿਬ ਲਿਜਾਈ ਗਈ ਇਤਿਹਾਸਕ ਸਮੱਗਰੀ ਨਾਲ ਸਬੰਧਤ ਮੁੱਦਾ ਵੀ ਸ਼ਾਮਲ ਸੀ।