ਸਰਵਿਸ ਪ੍ਰੋਵਾਈਡਰਾਂ ਅਤੇ ਸਫ਼ਾਈ ਸੇਵਕਾਂ ਦੀ ਤਨਖਾਹ ਵਧਾਉਣ ਨੂੰ ਪ੍ਰਵਾਨਗੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ : ਸੂਬੇ ਦੇ ਪਸ਼ੂ ਪਾਲਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੰਤਰੀ ਮੰਡਲ ਨੇ ਪੇਂਡੂ ਵਿਕਾਸ ਵਿਭਾਗ ਦੇ ਸਰਵਿਸ ਪ੍ਰੋਵਾਈਡਰਾਂ...

Cabinet meeting

ਚੰਡੀਗੜ੍ਹ : ਸੂਬੇ ਦੇ ਪਸ਼ੂ ਪਾਲਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੰਤਰੀ ਮੰਡਲ ਨੇ ਪੇਂਡੂ ਵਿਕਾਸ ਵਿਭਾਗ ਦੇ ਸਰਵਿਸ ਪ੍ਰੋਵਾਈਡਰਾਂ (ਵੈਟਰਨਰੀ ਫ਼ਾਰਮਾਸਿਸਟਾਂ) ਦੀ ਉੱਕੀ-ਪੁੱਕੀ ਤਨਖਾਹ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ।
ਇਸ ਫ਼ੈਸਲੇ ਨਾਲ 1 ਜੁਲਾਈ 2018 ਤੋਂ 31 ਮਾਰਚ 2019 ਤੱਕ ਵੈਟਰਨਰੀ ਫ਼ਾਰਮਾਸਿਸਟਾਂ ਲਈ ਉੱਕੀ-ਪੁੱਕੀ ਤਨਖਾਹ ਪ੍ਰਤੀ ਮਹੀਨਾ 8000 ਤੋਂ ਵਧਾ ਕੇ 9000 ਰੁਪਏ ਅਤੇ ਸਫ਼ਾਈ ਸੇਵਕਾਂ ਲਈ ਪ੍ਰਤੀ ਮਹੀਨਾ 4000 ਤੋਂ ਵਧਾ ਕੇ 4500 ਰੁਪਏ ਹੋ ਗਈ ਹੈ। ਇਹ ਵਾਧਾ ਸਰਵਿਸ ਪ੍ਰੋਵਾਈਡਰਾਂ (ਹੈਲਥ ਫ਼ਾਰਮਾਸਿਸਟਾਂ) ਅਤੇ ਸਫਾਈ ਸੇਵਕਾਂ ਦੇ ਵਾਧੇ ਦੀ ਤਰਜ਼ ’ਤੇ ਕੀਤਾ ਗਿਆ ਹੈ। 
ਇਹ ਜ਼ਿਕਰਯੋਗ ਹੈ ਕਿ ਖੇਤੀਬਾੜੀ ਦੇ ਨਾਲ-ਨਾਲ ਪਸ਼ੂ ਪਾਲਣ ਵਿਭਾਗ ਸੂਬੇ ਦੀ ਆਰਥਿਕਤਾ ਵਿੱਚ ਬਹੁਤ ਯੋਗਦਾਨ ਪਾ ਰਿਹਾ ਹੈ ਜੋ ਕਿ ਜੀ.ਡੀ.ਪੀ. ਦਾ 13 ਫ਼ੀਸਦੀ ਬਣਦਾ ਹੈ। ਪਸ਼ੂ ਪਾਲਣ ਵਿਭਾਗ ਰਾਹੀਂ ਸੂਬੇ ਵਿੱਚ ਵਧੀਆ ਪਸ਼ੂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਮ ਕਰ ਰਹੇ 582 ਸਿਵਲ ਵੈਟਰਨਰੀ ਹਸਪਤਾਲਾਂ ਨੂੰ 582 ਰੂਰਲ ਵੈਟਰਨਰੀ ਅਫਸਰਾਂ ਦੀਆਂ ਪ੍ਰਵਾਨਿਤ ਅਸਾਮੀਆਂ ਸਮੇਤ ਪਸ਼ੂ ਪਾਲਣ ਵਿਭਾਗ 'ਚ ਵਾਪਸ ਤਬਦੀਲ ਕੀਤਾ ਗਿਆ ਹੈ।