ਮਲੋਟ ਰੈਲੀ 'ਚ ਮਜੀਠੀਆ ਵਿਰੁੱਧ ਨਾਅਰੇਬਾਜ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਮੁਕਤਸਰ ਸਾਹਿਬ : ਅੱਜ ਮਲੋਟ ਵਿਖੇ ਅਕਾਲੀ ਦਲ ਦੀ ਰੈਲੀ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਕਾਂਗਰਸੀਆਂ ਨੇ ਰੋਸ ਪ੍ਰਦਰਸ਼ਨ ਕੀਤਾ...

Protest against Bikram Majithia

ਸ੍ਰੀ ਮੁਕਤਸਰ ਸਾਹਿਬ : ਅੱਜ ਮਲੋਟ ਵਿਖੇ ਅਕਾਲੀ ਦਲ ਦੀ ਰੈਲੀ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਕਾਂਗਰਸੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ‘ਨਵਾਂ ਜੋਸ਼, ਨਵੀ ਸੋਚ’ ਨਾਂ ਹੇਠ ਰੈਲੀ ਕਰਵਾਈ ਗਈ। ਇਸ ਦੌਰਾਨ ਮਲੋਟ-ਬਠਿੰਡਾ ਮਾਰਗ ਚੌਕ ’ਤੇ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਹੱਥਾਂ ਵਿੱਚ ‘ਨਸ਼ਿਆਂ ਦੇ ਵਪਾਰੀ ਵਾਪਸ ਜਾਓ’ ਦੇ ਪੋਸਟਰ ਲੈ ਕੇ ਮਜੀਠੀਆ ਵਿਰੁੱਧ ਨਾਅਰੇਬਾਜ਼ੀ ਕੀਤੀ।

ਇਸ ਸਬੰਧੀ ਪ੍ਰਰਦਰਸ਼ਨਕਾਰੀਆਂ ਨੇ ਕਿਹਾ ਬਿਕਰਮ ਸਿੰਘ ਮਜੀਠੀਆ ਨਸ਼ਿਆਂ ਦੇ ਵਪਾਰੀ ਹਨ ਅਤੇ ਉਨ੍ਹਾਂ ਮਲੋਟ ਵਿਖੇ ਰੈਲੀ ਨਹੀਂ ਕਰਨ ਦਿਆਂਗੇ। ਇਸ ਮੌਕੇ ਇਕੱਠੇ ਹੋਏ ਵਰਕਰਾਂ ਨੇ ਮਜੀਠੀਆ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਰੈਲੀ ਦਾ ਨਾਂ ‘ਨਵਾਂ ਜੋਸ਼, ਨਵੀ ਸੋਚ’ ਰੱਖਿਆ ਗਿਆ ਸੀ। ਰੈਲੀ ਤੋਂ ਪਹਿਲਾਂ ਸਮੂਹ ਅਕਾਲੀ ਵਰਕਰਾਂ ਨੇ ਮਜੀਠੀਆ ਦਾ ਸ੍ਰੀ ਮੁਕਤਸਰ ਸਾਹਿਬ ਪਹੁੰਚਣ ’ਤੇ ਸਵਾਗਤ ਕੀਤਾ।