ਲੁਧਿਆਣਾ ’ਚ ਨਾਬਾਲਗ ਲੜਕੀ ਨਾਲ ਜਬਰ ਜਨਾਹ! ਬੱਚੀ ਦੀ ਮਾਂ ਨੇ ਲਗਾਏ ਇਲਜ਼ਾਮ
ਬੀਤੇ ਦਿਨ ਦੋ ਨੌਜਵਾਨ ਉਸ ਨੂੰ ਚੁੱਕ ਕੇ ਲੈ ਗਏ ਅਤੇ ਉਸ ਨਾਲ ਜਬਰਦਸਤੀ ਕੀਤੀ।
ludhiana
ਲੁਧਿਆਣਾ(ਰਾਜ ਸਿੰਘ): ਲੁਧਿਆਣਾ ਦੇ ਥਾਣਾ ਮੋਤੀ ਨਗਰ ਅਧੀਨ ਆਉਂਦੀ ਵਿਸ਼ਵਕਰਮਾ ਕਾਲੋਨੀ ਵਿਖੇ ਰਹਿੰਦੀ ਇਕ ਔਰਤ ਨੇ ਦੋ ਨੌਜਵਾਨਾਂ ’ਤੇ ਅਪਣੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਇਲਜ਼ਾਮ ਲਗਾਉਂਦਿਆਂ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਲੜਕੀ ਦੀ ਮਾਂ ਨੇ ਰੋਂਦੇ ਹੋਏ ਦੱਸਿਆ ਕਿ ਉਸ ਦੀ ਬੇਟੀ ਫੈਕਟਰੀ ਵਿਚ ਕੰਮ ਕਰਦੀ ਹੈ, ਫੈਕਟਰੀ ਤੋਂ ਬਾਅਦ ਉਹ ਮੇਰੇ ਕੋਲ ਚਾਹ ਦੀ ਦੁਕਾਨ ’ਤੇ ਆਉਂਦੀ ਹੈ ਪਰ ਬੀਤੇ ਦਿਨ ਦੋ ਨੌਜਵਾਨ ਉਸ ਨੂੰ ਚੁੱਕ ਕੇ ਲੈ ਗਏ ਅਤੇ ਉਸ ਨਾਲ ਜਬਰਦਸਤੀ ਕੀਤੀ।
ਉਧਰ ਥਾਣਾ ਮੋਤੀ ਨਗਰ ਦੇ ਐਸਐਚਓ ਪ੍ਰਮੋਦ ਕੁਮਾਰ ਨੇ ਕਿਹਾ ਕਿ ਜਬਰ ਜਨਾਹ ਹੋਣ ਬਾਰੇ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਚੱਲੇਗਾ। ਉਸ ਮਗਰੋਂ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਲੜਕੀ ਦੀ ਮੈਡੀਕਲ ਰਿਪੋਰਟ ਆਉਣ ਮਗਰੋਂ ਹੀ ਸਪੱਸ਼ਟ ਹੋ ਸਕੇਗਾ ਕਿ ਉਸ ਨਾਲ ਜਬਰ ਜਨਾਹ ਹੋਇਆ ਹੈ ਜਾਂ ਨਹੀਂ।