ਲੁਧਿਆਣਾ ਪੁਲਿਸ ਨੇ ਅੰਤਰਰਾਜੀ ਸੈਕਸ ਰੈਕਟ ਦਾ ਕੀਤਾ ਪਰਦਾਫਾਸ਼, 10 ਕੁੜੀਆਂ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੁਧਿਆਣਾ ਅੱਜ ਸਵੇਰੇ ਕੀਤੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਨੇ ਲੁਧਿਆਣਾ ਵਿੱਚ ਸਰਗਰਮ ਅੰਤਰਰਾਜੀ...

Punjab Police

ਲੁਧਿਆਣਾ: ਲੁਧਿਆਣਾ ਅੱਜ ਸਵੇਰੇ ਕੀਤੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਨੇ ਲੁਧਿਆਣਾ ਵਿੱਚ ਸਰਗਰਮ ਅੰਤਰਰਾਜੀ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ। ਇਸ ਕਾਰਵਾਈ ਦੌਰਾਨ ਪਹਿਲਾਂ ਤੋਂ ਜਮਾਨਤ ‘ਤੇ ਚੱਲ ਰਹੀ ਗਿਰੋਹ ਮੁਖੀ ਔਰਤ, 10 ਲੜਕੀਆਂ ਸਮੇਤ 14 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਕਤ ਔਰਤ ਕੋਵਿਡ ਦੌਰਾਨ ਲੋੜਵੰਦ ਬੇਰੁਜ਼ਗਾਰ ਲੜਕੀਆਂ ਨੂੰ ਦੇਹ-ਵਪਾਰ ਦੇ ਧੰਦੇ ਵਿੱਚ ਲਗਾਉਂਦੀ ਸੀ।

ਦੇਹ ਵਪਾਰ ਵਿੱਚ ਸ਼ਾਮਲ ਇਹ ਲੜਕੀਆਂ ਨੇਪਾਲ, ਕੇਰਲਾ, ਹਿਮਾਚਲ ਪ੍ਰਦੇਸ਼, ਹਰਿਆਣਾ, ਉਤਰਾਖੰਡ, ਚੰਡੀਗੜ ਅਤੇ ਅੰਮ੍ਰਿਤਸਰ ਨਾਲ ਸਬੰਧਤ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ। ਇਸ ਕਾਰਵਾਈ ਦੀ ਅਗਵਾਈ  ਏ.ਡੀ.ਸੀ.ਪੀ. ਲੁਧਿਆਣਾ ਰੁਪਿੰਦਰ ਕੌਰ ਸਰਾਂ ਨੇ ਕੀਤੀ। ਏਡੀਸੀਪੀ ਨੇ ਦੱਸਿਆ ਕਿ ਦੋਸ਼ੀਆਂ ਕੋਲ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਈਟੀਜੋਲਮ ਅਤੇ ਐਸਕੀਟਲੋਪਰਮ ਔਕਜ਼ਲੇਟ ਦੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ ਜਿਨਾਂ ਨੂੰ ਡਾਕਟਰ ਦੀ ਇਜਾਜ਼ਤ ਤੋਂ ਬਗੈਰ ਇਸਤੇਮਾਲ ਕਰਨ ’ਤੇ ਪਾਬੰਦੀ ਹੈ ਅਤੇ ਸਪਲਾਈ ਦੇ ਸਰੋਤ ਦਾ ਪਤਾ ਲਗਾਉਣ ਲਈ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਸਰਾਂ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਦੂਜੇ ਸ਼ਹਿਰਾਂ ਵਿੱਚ ਵੀ ਇਸੇ ਤਰਾਂ ਦੇ ਕਾਰਕੁਨਾਂ ਦੇ ਨਾਮ ਸਾਹਮਣੇ ਆਏ ਹਨ ਜਿਨਾਂ ਵਿੱਚ ਮੁੱਖ ਮੁਲਜ਼ਮ ਅਤੇ ਸਬੰਧਤ ਕੁੜੀਆਂ ਇੱਕ ਦੂਜੇ ਦੇ ਸੰਪਰਕ ਵਿੱਚ ਸਨ, ਉਹਨਾਂ ਅੱਗੇ ਕਿਹਾ ਕਿ ਇਨਾਂ ਸਾਰੇ ਪੱਖਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਐਟੀਜੋਲਮ ਅਤੇ ਐਸਕੀਟਲੋਪਰਾਮ ਔਕਜ਼ਲੇਟ ਦੀਆਂ 20 ਗੋਲੀਆਂ ਤੋਂ ਇਲਾਵਾ ਸਪੈਨਿਸ਼ ਫਲਿਜ ਸੈਕਸ ਡਰਾਪ ਦੇ 5 ਪੀਸ ਵੀ ਜ਼ਬਤ ਕੀਤੇ ਗਏ।

 ਮੌਕੇ ਤੋਂ 7 ਮੋਬਾਈਲ ਫੋਨ, 28 ਪੈਕੇਟ ਕੋਡੰਮ ਤੋਂ ਇਲਾਵਾ 3630 ਰੁਪਏ ਦੀ ਨਕਦੀ ਅਤੇ ਦੋ ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਹੋਈਆਂ। ਇਸ ਮਾਮਲੇ ਵਿਚ ਥਾਣਾ ਟਿੱਬਾ ਵਿਖੇ ਇਮੋਰਟਲ ਟ੍ਰੈਫਿਕ ਰੋਕਥਾਮ ਐਕਟ 1956 ਦੀ  ਧਾਰਾ 3, 4 ਅਤੇ 5 ਤਹਿਤ ਮੁਕੱਦਮਾ ਨੰਬਰ 46 ਦਰਜ ਕੀਤਾ ਗਿਆ ਹੈ।