ਵਿਜੀਲੈਂਸ ਨੇ 5,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਰੋਬਿਨ ਵਰਮਾ ਵਾਸੀ ਗੁਰਦਾਸਪੁਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ।

Vigilance takes bribe

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਡਿਵੀਜਨ ਨੰਬਰ 6, ਜਲੰਧਰ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ-ਇੰਪੈਕਟਰ (ਏ.ਐਸ.ਆਈ.) ਮਨਮੋਹਣ ਕ੍ਰਿਸ਼ਨ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।