ਪੰਜਾਬ ਵਿਚ ਫਿਰ ਬਦਲੇਗਾ ਮੌਸਮ ਦਾ ਮਿਜ਼ਾਜ, ਪਵੇਗਾ ਮੀਂਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਅੱਜ ਛਾਏ ਰਹਿਣਗੇ ਬੱਦਲ

RAIN

 

ਚੰਡੀਗੜ੍ਹ- ਪੰਜਾਬ ਵਿੱਚ ਅਗਲੇ ਕੁਝ ਦਿਨਾਂ ਵਿਚ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। ਅਗਲੇ ਕੁਝ ਦਿਨਾਂ ਵਿਚ ਪੰਜਾਬ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਅੱਜ ਬੱਦਲ ਛਾਏ ਰਹਿਣਗੇ। ਅੱਜ ਤੇ ਕੱਲ੍ਹ ਹਲਕੀ ਬਾਰਸ਼ ਹੋ ਸਕਦੀ ਹੈ।

 

 

ਇਸ ਤੋਂ ਬਾਅਦ 9, 10 ਤੇ 11 ਮਾਰਚ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਮੱਧਮ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਸਵੇਰ ਤੇ ਸ਼ਾਮ ਨੂੰ ਹਲਕੀ ਠੰਢ ਪੈ ਰਹੀ ਹੈ।

ਇਸ ਦੇ ਨਾਲ ਹੀ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਤੋਂ ਉਪਰ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਤਸੱਲੀਬਖਸ਼ ਸ਼੍ਰੇਣੀ ਵਿੱਚ ਹੈ।