ਪੰਜਾਬ ਭਾਜਪਾ ਨੇ ਕਾਨੂੰਨ ਵਿਵਸਥਾ ’ਤੇ ਚਰਚਾ ਲਈ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਕੀਤੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ

Ashwani Sharma wrote a letter to Chief Minister Bhagwant Mann



ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਚਰਚਾ ਲਈ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ। ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਪੰਜਾਬ ਦੀ ਸ਼ਾਂਤੀ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਹੈ।

ਇਹ ਵੀ ਪੜ੍ਹੋ: ਗੈਰ-ਕਾਨੂੰਨੀ ਪ੍ਰਵਾਸ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ ’ਚ ਯੂਕੇ ਸਰਕਾਰ, ਅਗਲੇ ਹਫ਼ਤੇ ਪੇਸ਼ ਹੋ ਸਕਦਾ ਹੈ ਬਿੱਲ

ਅਸ਼ਵਨੀ ਸ਼ਰਮਾ ਨੇ ਲਿਖਿਆ, “ਮੈਂ ਇਸ ਪੱਤਰ ਰਾਹੀਂ ਤੁਹਾਡਾ ਧਿਆਨ ਪੰਜਾਬ ਵਿਚ ਲਗਾਤਾਰ ਖਰਾਬ ਹੋ ਰਹੀ ਕਾਨੂੰਨ ਵਿਵਸਥਾ ਵੱਲ ਦਿਵਾਉਣਾ ਚਾਹੁੰਦਾ ਹਾਂ। ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਰਾਜ ਅੰਦਰ ਕ਼ਾਨੂੰਨ ਵਿਵਸਥਾ ਕਾਇਮ ਕਰਨਾ ਤੁਹਾਡਾ ਦਾ ਪਹਿਲਾ ਫਰਜ਼ ਹੈ। ਪੰਜਾਬ ਵਿਚ ਪਿਛਲੇ ਕਈ ਮਹੀਨਿਆਂ ਤੋਂ ਕਤਲ, ਡਕੈਤੀ, ਜਬਰਨ ਵਸੂਲੀ ਅਤੇ ਫਿਰੌਤੀ ਦੀਆਂ ਖ਼ਬਰਾਂ ਨਿੱਤ ਵੱਡੇ ਪੱਧਰ ’ਤੇ ਆ ਰਹੀਆਂ ਹਨ| ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ, ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ, ਸ਼ਿਵਸੈਨਾ ਨੇਤਾ ਸੁਧੀਰ ਸੂਰੀ, ਨਕੋਦਰ ਦੇ ਕੱਪੜਾ ਵਪਾਰੀ ਸਮੇਤ ਸੈਂਕੜੇ ਪੰਜਾਬੀ ਆਪਣੀਆਂ ਜਾਨਾਂ ਗਵਾ ਚੁੱਕੇ ਹਨ, ਜੇਲ੍ਹਾਂ ਵਿਚ ਵੀ ਗੈਂਗਸਟਰ ਆਪਸ ਵਿਚ ਜਾਨਲੇਵਾ ਜੰਗ ਲੜ ਰਹੇ ਹਨ”।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ 88 ਹਜ਼ਾਰ ਰਾਸ਼ਨ ਕਾਰਡ ਕੀਤੇ ਰੱਦ, ਸਾਢੇ ਤਿੰਨ ਲੱਖ ਲੋਕਾਂ ਨੂੰ ਨਹੀਂ ਮਿਲੇਗਾ ਸਰਕਾਰੀ ਰਾਸ਼ਨ

ਉਹਨਾਂ ਅੱਗੇ ਕਿਹਾ, “ਹਾਲਾਤ ਇੰਨੇ ਖ਼ਰਾਬ ਹਨ ਕਿ ਪੰਜਾਬ ਪੁਲਿਸ ਦੇ ਦਫਤਰਾਂ ਉੱਤੇ ਆਰ.ਪੀ. ਜੀ. ਹਮਲੇ ਹੋ ਰਹੇ ਹਨ | ਕਈ ਥਾਵਾਂ ਉੱਤੇ ਵੱਖਵਾਦੀ ਨਾਅਰੇ ਲਿਖਣਾ ਭੜਕਾਊ ਭਾਸ਼ਣ ਦੇਣ ਵਰਗੀਆਂ ਘਟਨਾਵਾਂ ਸ਼ਰੇਆਮ ਅਤੇ ਲਗਾਤਾਰ ਹੋ ਰਹੀਆਂ ਹਨ| ਅਜਿਹੇ ਹਾਲਾਤਾਂ ਵਿਚ ਬਤੌਰ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਆਪ ਜੀ ਦੀ ਚੁੱਪੀ ਬਹੁਤ ਦੁਖਦਾਈ ਹੋਣ ਦੇ ਨਾਤੇ ਕਈ ਸਵਾਲ ਖੜ੍ਹੇ ਕਰਦੀ ਹੈ ਕਿ ਅਖਿਰ ਕਿਉਂ ? ਲੋਕ ਕਿਉਂ ਸੰਤਾਪ ਭੋਗਣ?”

ਇਹ ਵੀ ਪੜ੍ਹੋ: Land For Job Scam: ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਦੀ ਰਿਹਾਇਸ਼ ’ਤੇ ਪਹੁੰਚੀ CBI ਦੀ ਟੀਮ

ਅਸ਼ਵਨੀ ਸ਼ਰਮਾ ਨੇ ਲਿਖਿਆ, “ਤੁਸੀਂ ਤਾਂ ਪੰਜਾਬ ਦੇ ਕਾਲੇ ਦੌਰ ਨੂੰ ਦੇਖਿਆ ਹੈ, ਅੱਜ ਹਾਲਾਤ ਫਿਰ ਉਸੇ ਕਾਲੇ ਦੌਰ ਵੱਲ ਜਾਂਦੇ ਦਿਖ ਰਹੇ ਹਨ| ਅਜਨਾਲਾ ਪੁਲਿਸ ਸਟੇਸ਼ਨ ਵਿਚ ਵਾਪਰੇ ਘਟਨਾਕ੍ਰਮ ਨੇ ਸਮੂਹ ਪੰਜਾਬੀਆਂ ਦੇ ਨਾਲ ਨਾਲ ਪੂਰੇ ਦੇਸ਼ ਨੂੰ ਚਿੰਤਾ ਵਿਚ ਪਾ ਦਿੱਤਾ ਹੈ| ਜਿਸ ਪ੍ਰਕਾਰ ਪੁਲਿਸ ਸਟੇਸ਼ਨ ’ਤੇ ਹਮਲਾ ਕੀਤਾ ਗਿਆ ਅਤੇ ਪੁਲਿਸ ਅਫਸਰਾਂ ਅਤੇ ਮੁਲਾਜ਼ਮਾਂ ਨੂੰ ਜ਼ਖਮੀ ਕੀਤਾ ਗਿਆ, ਉਹ ਬਹੁਤ ਹੀ ਨਿੰਦਣਯੋਗ ਹੈ”। ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਇਹਨਾਂ ਸਾਰੇ ਹਾਲਾਤਾਂ ਦੇ ਮੱਦੇਨਜ਼ਰ ਭਾਜਪਾ ਪੰਜਾਬ ਨਾਲ ਚੱਟਾਨ ਵਾਂਗ ਖੜ੍ਹੀ ਹੈ।