ਪੰਜਾਬ ਸਰਕਾਰ ਨੇ 88 ਹਜ਼ਾਰ ਰਾਸ਼ਨ ਕਾਰਡ ਕੀਤੇ ਰੱਦ, ਸਾਢੇ ਤਿੰਨ ਲੱਖ ਲੋਕਾਂ ਨੂੰ ਨਹੀਂ ਮਿਲੇਗਾ ਸਰਕਾਰੀ ਰਾਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਯੋਗ ਪਾਏ ਜਾ ਰਹੇ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਪੋਰਟਲ ’ਚੋਂ ਡਿਲੀਟ ਕੀਤੇ ਜਾ ਰਹੇ ਹਨ

Image for representation purpose only

 

ਚੰਡੀਗੜ੍ਹ: ਪੰਜਾਬ ਸਰਕਾਰ ਦੇ ਖ਼ੁਰਾਕ ਅਤੇ ਸਪਲਾਈ ਵਿਭਾਗ ਨੇ 88,064 ਅਯੋਗ ਰਾਸ਼ਨ ਕਾਰਡ ਰੱਦ ਕਰ ਦਿੱਤੇ ਹਨ। ਇਸ ਤੋਂ ਬਾਅਦ ਹੁਣ 3,59,926 ਲਾਭਪਾਤਰੀਆਂ ਨੂੰ ਸਰਕਾਰੀ ਰਾਸ਼ਨ ਨਹੀਂ ਮਿਲੇਗਾ। ਦਰਅਸਲ ਪੰਜਾਬ ਸਰਕਾਰ ਨੇ ਕੁਝ ਸਮਾਂ ਪਹਿਲਾਂ ਆਟਾ-ਦਾਲ ਸਕੀਮ ਦੇ ਰਾਸ਼ਨ ਕਾਰਡਾਂ ਦੀ ਪੜਤਾਲ ਸ਼ੁਰੂ ਕੀਤੀ ਸੀ। ਇਸ ਦੌਰਾਨ ਅਯੋਗ ਪਾਏ ਜਾ ਰਹੇ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਪੋਰਟਲ ’ਚੋਂ ਡਿਲੀਟ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਫਿਰ ਵਾਪਰਿਆ ਸ਼ਰਧਾ ਵਰਗਾ ਹੱਤਿਆ ਕਾਂਡ: ਪਤੀ ਨੇ ਪਤਨੀ ਦੀ ਲਾਸ਼ ਦੇ ਟੁਕੜੇ ਕਰ ਪਾਣੀ ਦੀ ਟੈਂਕੀ ’ਚ ਸੁੱਟੇ 

ਜਾਂਚ ਦੇ ਵੇਰਵਿਆਂ ਅਨੁਸਾਰ ਖ਼ੁਰਾਕ ਤੇ ਸਪਲਾਈ ਵਿਭਾਗ ਕੋਲ ਡਿਪਟੀ ਕਮਿਸ਼ਨਰਾਂ ਤੋਂ ਪੜਤਾਲ ਦੀ 3 ਮਾਰਚ ਤੱਕ ਦੀ ਰਿਪੋਰਟ ਪਹੁੰਚੀ ਹੈ। ਇਸ ਰਿਪੋਰਟ ਅਨੁਸਾਰ ਪੰਜਾਬ ਵਿਚ ਕੁੱਲ 40.68 ਲੱਖ ਰਾਸ਼ਨ ਕਾਰਡ ਹਨ, ਜਿਨ੍ਹਾਂ ਵਿਚੋਂ 37.79 ਲੱਖ ਕਾਰਡਾਂ ਦੀ ਪੜਤਾਲ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ। ਇਹ ਕੁੱਲ ਕਾਰਡਾਂ ਦਾ 92.89 ਫ਼ੀਸਦ ਬਣਦਾ ਹੈ। ਰਿਪੋਰਟ ਮੁਤਾਬਕ ਇਸ ਪੜਤਾਲ ’ਚ 3.30 ਲੱਖ ਰਾਸ਼ਨ ਕਾਰਡ ਅਯੋਗ ਪਾਏ ਗਏ ਹਨ, ਜਿਨ੍ਹਾਂ ’ਚੋਂ 88,064 ਅਯੋਗ ਰਾਸ਼ਨ ਕਾਰਡ ਕੱਟ ਦਿੱਤੇ ਗਏ ਹਨ।  

ਇਹ ਵੀ ਪੜ੍ਹੋ: ਚੋਰਾਂ ਨੇ ਬੰਦ ਮਕਾਨ ਨੂੰ ਬਣਾਇਆ ਨਿਸ਼ਾਨਾ, 50 ਲੱਖ ਦੇ ਗਹਿਣੇ ਅਤੇ ਕਰੀਬ 2 ਲੱਖ ਨਕਦੀ ਲੈ ਕੇ ਹੋਏ ਫਰਾਰ

ਇਸ ਦੌਰਾਨ ਕਿਹਾ ਜਾ ਰਿਹਾ ਹੈ ਕਿ ਕਈ ਥਾਵਾਂ ’ਤੇ ਯੋਗ ਲਾਭਪਾਤਰੀਆਂ ਦੇ ਕਾਰਡ ਵੀ ਕੱਟੇ ਗਏ ਹਨ। ਕਈ ਜ਼ਿਲ੍ਹਿਆਂ ਵਿਚ ਮੁੜ ਪੜਤਾਲ ਲਈ ਵੀ ਦਬਾਅ ਬਣਾਇਆ ਜਾ ਹੈ। ਪੰਜਾਬ ਦੇ ਖ਼ੁਰਾਕ ਅਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਕਹਿਣਾ ਹੈ ਕਿ ਜਿੱਥੇ ਵੀ ਯੋਗ ਰਾਸ਼ਨ ਕਾਰਡ ਕੱਟੇ ਗਏ ਹਨ, ਉਹਨਾਂ ’ਤੇ ਮੁੜ ਵਿਚਾਰ ਕੀਤਾ ਜਾ ਰਿਹਾ ਹੈ। ਲੋੜਵੰਦਾਂ ਨੂੰ ਸਕੀਮ ਤੋਂ ਬਾਹਰ ਨਹੀਂ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਇਹ ਪੜਤਾਲ ਦਾ ਕੰਮ 10 ਦਿਨਾਂ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ਫਿਰ ਵਾਪਰਿਆ ਸ਼ਰਧਾ ਵਰਗਾ ਹੱਤਿਆ ਕਾਂਡ: ਪਤੀ ਨੇ ਪਤਨੀ ਦੀ ਲਾਸ਼ ਦੇ ਟੁਕੜੇ ਕਰ ਪਾਣੀ ਦੀ ਟੈਂਕੀ ’ਚ ਸੁੱਟੇ 

ਪੜਤਾਲ ਰਿਪੋਰਟ ਅਨੁਸਾਰ ਤਰਨ ਤਾਰਨ ਜ਼ਿਲ੍ਹੇ ’ਚ ਔਸਤਨ ਹਰ ਚੌਥਾ ਰਾਸ਼ਨ ਕਾਰਡ ਅਯੋਗ ਪਾਇਆ ਗਿਆ ਹੈ। ਇਸ ਜ਼ਿਲ੍ਹੇ ਵਿਚ 1.41 ਲੱਖ ਕਾਰਡਾਂ ਦੀ ਪੜਤਾਲ ਹੋਈ ਹੈ ਜਿਸ ਵਿਚੋਂ 36,982 ਅਯੋਗ ਨਿਕਲੇ ਹਨ। ਦੂਸਰੇ ਨੰਬਰ ’ਤੇ ਜ਼ਿਲ੍ਹਾ ਲੁਧਿਆਣਾ, ਤੀਜੇ ਨੰਬਰ ’ਤੇ ਜ਼ਿਲ੍ਹਾ ਬਠਿੰਡਾ ਹੈ।