Punjab Vidhan Sabha: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ; 9 ਕਾਂਗਰਸੀ ਵਿਧਾਇਕਾਂ ਨੂੰ ਕੀਤਾ ਗਿਆ ਮੁਅੱਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਦਨ ਦੀ ਕਾਰਵਾਈ ਵਿਚ ਵਿਗਨ ਪਾਉਣ ਦੇ ਇਲਜ਼ਾਮ

9 Congress MLAs suspended from Punjab Vidhan Sabha

Punjab Vidhan Sabha: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸਦਨ ਵਿਚੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ 9 ਕਾਂਗਰਸੀ ਵਿਧਾਇਕਾਂ ਨੂੰ ਸਦਨ ਦੀ ਕਾਰਵਾਈ ਵਿਚ ਵਿਗਨ ਪਾਉਣ ਦੇ ਦੋਸ਼ਾਂ ਤਹਿਤ ਸਪੀਕਰ ਕੁਲਤਾਰ ਸੰਧਵਾਂ ਵਲੋਂ ਸਸਪੈਂਡ ਕਰ ਦਿਤਾ ਗਿਆ ਹੈ। ਇਸ ਤੋਂ ਪਹਿਲਾਂ ਇਨ੍ਹਾਂ ਨੂੰ ਸਦਨ ਵਿਚੋਂ ਬਾਹਰ ਕੱਢਿਆ ਗਿਆ ਸੀ ਪਰ ਬਾਅਦ ਵਿਚ ਇਨ੍ਹਾਂ ਨੂੰ ਮੁਅੱਤਲ ਕਰ ਦਿਤਾ ਗਿਆ।

ਮੁਅੱਤਲ ਕੀਤੇ ਵਿਧਾਇਕਾਂ ਵਿਚ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਬਿੰਦਰ ਸਿੰਘ ਸਰਕਾਰੀਆ, ਹਰਦੇਵ ਸਿੰਘ ਲਾਡੀ, ਅਵਤਾਰ ਸਿੰਘ ਜੂਨੀਅਰ, ਬਰਿੰਦਰਮੀਤ ਸਿੰਘ ਪਾਹੜਾ, ਰਾਜ ਕੁਮਾਰ ਚੱਬੇਵਾਲ, ਵਿਕਰਮਜੀਤ ਸਿੰਘ ਚੌਧਰੀ ਅਤੇ ਰਾਣਾ ਗੁਰਜੀਤ ਸਿੰਘ ਸ਼ਾਮਲ ਹਨ।

(For more Punjabi news apart from 9 Congress MLAs suspended from Punjab Vidhan Sabha, stay tuned to Rozana Spokesman)