Haryana News: 12ਵੀਂ ਦਾ ਪੇਪਰ ਦੇਣ ਜਾ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ, 3 ਦੀ ਹੋਈ ਮੌਤ, ਇਕ ਜ਼ਖ਼ਮੀ
Haryana News: ਪਿਕਅੱਪ ਗੱਡੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ
The accident happened in Haryana news in punjabi: ਹਰਿਆਣਾ ਦੇ ਝੱਜਰ ਦੇ ਪਿੰਡ ਮੰਡੋਠੀ 'ਚ ਵਾਪਰੇ ਦਰਦਨਾਕ ਹਾਦਸੇ 'ਚ ਇਕ ਸਕੂਲ ਦੇ 3 ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ ਇਕ ਵਿਦਿਆਰਥੀ ਜ਼ਖ਼ਮੀ ਹੋ ਗਿਆ। ਇਹ ਹਾਦਸਾ ਮੋਟਰਸਾਈਕਲ ਅਤੇ ਪਿਕਅੱਪ ਗੱਡੀ ਦੀ ਟੱਕਰ ਕਾਰਨ ਵਾਪਰਿਆ।
ਇਹ ਵੀ ਪੜ੍ਹੋ: Haryana News: ਵਿਆਹ ਤੋਂ ਵਾਪਸ ਆ ਰਹੇ ਪ੍ਰਵਾਰ ਨਾਲ ਵਾਪਰਿਆ ਸੜਕ ਹਾਦਸਾ, 5 ਲੋਕਾਂ ਦੀ ਮੌਤ
ਮ੍ਰਿਤਕ ਵਿਦਿਆਰਥੀਆਂ ਦੀਆਂ ਲਾਸ਼ਾਂ ਨੂੰ ਬਹਾਦਰਗੜ੍ਹ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ। ਜ਼ਖ਼ਮੀ ਵਿਦਿਆਰਥੀ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਬਹਾਦਰਗੜ੍ਹ ਇਲਾਕੇ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਮਰਨ ਵਾਲੇ ਵਿਦਿਆਰਥੀਆਂ ਦੀ ਪਛਾਣ ਅਜੀਤ, ਸੁਜੀਤ ਅਤੇ ਕਪਿਲ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Petrol Diesel Price: ਪੰਜਾਬ ਵਿਚ ਸਸਤਾ ਹੋਇਆ ਪੈਟਰੋਲ ਤੇ ਡੀਜ਼ਲ
ਜਦੋਂਕਿ ਮੋਹਿਤ ਦੇ ਗੰਭੀਰ ਸੱਟਾਂ ਲੱਗੀਆਂ ਹਨ। ਅਜੀਤ ਅਤੇ ਕਪਿਲ 12ਵੀਂ ਜਮਾਤ ਦੇ ਵਿਦਿਆਰਥੀ ਸਨ ਅਤੇ ਅੱਜ ਉਨ੍ਹਾਂ ਦਾ ਹਿੰਦੀ ਵਿਸ਼ੇ ਦਾ ਪੇਪਰ ਸੀ। ਮ੍ਰਿਤਕ ਅਜੀਤ ਅਤੇ ਸੁਜੀਤ ਮੂਲ ਰੂਪ ਵਿੱਚ ਬਿਹਾਰ ਦੇ ਰਹਿਣ ਵਾਲੇ ਹਨ, ਜੋ ਪਿਛਲੇ ਕਈ ਸਾਲਾਂ ਤੋਂ ਪਿੰਡ ਮੰਡੋਠੀ ਵਿੱਚ ਆਪਣੇ ਮਾਪਿਆਂ ਨਾਲ ਰਹਿ ਰਹੇ ਸਨ। ਤੀਜਾ ਮ੍ਰਿਤਕ ਕਪਿਲ ਪਿੰਡ ਮੰਡੋਠੀ ਵਿੱਚ ਆਪਣੇ ਮਾਮੇ ਦੇ ਘਰ ਰਹਿ ਰਿਹਾ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਚਾਰੇ ਵਿਦਿਆਰਥੀ ਪਿੰਡ ਮੰਡੋਠੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੜ੍ਹਦੇ ਹਨ। ਮਰਨ ਵਾਲਿਆਂ ਵਿੱਚ 2 12ਵੀਂ ਜਮਾਤ ਦੇ ਵਿਦਿਆਰਥੀ ਸਨ, ਜਦਕਿ ਇੱਕ 11ਵੀਂ ਜਮਾਤ ਦਾ ਵਿਦਿਆਰਥੀ ਸੀ। ਇੱਕੋ ਸਮੇਂ ਤਿੰਨ ਵਿਦਿਆਰਥੀਆਂ ਦੀ ਮੌਤ ਹੋਣ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਬਾਈਕ 'ਤੇ ਜਾ ਰਹੇ ਸਨ ਅਤੇ ਬਾਈਕ ਦੀ ਪਿਕਅੱਪ ਗੱਡੀ ਨਾਲ ਸਿੱਧੀ ਟੱਕਰ ਹੋ ਗਈ।
(For more news apart from The accident happened in Haryana news in punjabi , stay tuned to Rozana Spokesman)