ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ- ਮੈਂ ਅਸਤੀਫ਼ਾ ਵਾਪਸ ਨਹੀਂ ਲਵਾਂਗਾ

Harjinder Singh Dhami's big statement after meeting Jathedar Giani Raghbir Singh

ਅੰਮ੍ਰਿਤਸਰ: ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਇਆ ਸੀ  ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਅਸਤੀਫਾ ਵਾਪਸ ਨਹੀਂ ਲਵਾਂਗਾ।ਉਨ੍ਹਾਂ ਨੇ ਕਿਹਾ ਹੈ ਕਿ ਵਰਕਿੰਗ ਕਮੇਟੀ ਨੇ ਜੋ ਕਰਨਾ ਹੈ ਉਹੀ ਕਰਨਾ ਹੈ। ਉਨ੍ਹਾਂ ਨੇ ਕਿਹਾ ਮੈਂ ਅਸਤੀਫਾ ਦਿੱਤਾ ਹੁਣ ਵਾਪਸ ਨਹੀਂ ਲਵਾਂਗਾ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਸ਼੍ਰੋਮਣੀ ਕਮੇਟੀ ਦੇਖੇਗੀ ਪ੍ਰਧਾਨ ਦਾ ਇੰਚਾਰਜ ਕਿਸ ਨੂੰ ਦੇਣਾ ਹੈ।

ਜ਼ਿਕਰਯੋਗ ਹੈ ਕਿ ਅੰਤ੍ਰਿੰਗ ਕਮੇਟੀ ਵੱਲੋਂ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਹਾਲੇ ਮਨਜ਼ੂਰ ਨਹੀਂ ਕੀਤਾ ਗਿਆ ਸੀ। ਅੰਤ੍ਰਿੰਗ ਕਮੇਟੀ ਦਾ ਕਹਿਣਾ ਸੀ ਕਿ ਹਰਜਿੰਦਰ ਸਿੰਘ ਧਾਮੀ ਆਪਣੇ ਅਸਤੀਫੇ ‘ਤੇ ਮੁੜ ਵਿਚਾਰ ਕਰਨ। ਉਨ੍ਹਾਂ ਨੂੰ ਅੰਤ੍ਰਿੰਗ ਕਮੇਟੀ ਵੱਲੋਂ SGPC ਪ੍ਰਧਾਨ ਵਜੋਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਗਈ ਸੀ। ਪਰ ਹੁਣ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਪਣਾ ਅਸਤੀਫਾ ਵਾਪਸ ਨਹੀਂ ਲੈਣਗੇ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 17 ਫਰਵਰੀ ਨੂੰ SGPC ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਅੰਮ੍ਰਿਤਸਰ ਵਿਚ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵੱਲੋਂ ਮੀਟਿੰਗ ਕੀਤੀ ਗਈ ਸੀ। ਮੀਟਿੰਗ ਤੋਂ ਬਾਅਦ SGPC ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਫਿਲਹਾਲ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ ਹੈ।