ਪ੍ਰੇਮ ਸੰਬੰਧਾਂ ਨੇ ਉਜਾੜ ਦਿੱਤਾ ਘਰ , ਪਤੀ ਨੇ ਪਤਨੀ ਦਾ ਕੀਤਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਤਲ ਤੋਂ ਬਾਅਦ ਲਾਸ਼ ਨੂੰ ਨਹਿਰ ਵਿੱਚ ਸੁੱਟਿਆ

Love affairs destroyed the house, husband killed his wife

ਪੱਟੀ : ਪ੍ਰੇਮ ਸੰਬੰਧਾਂ ਦੇ ਚਲਦਿਆਂ ਵਿਆਤਾ ਔਰਤ ਦਾ ਉਸ ਦੇ ਪਤੀ ਵੱਲੋਂ ਗਲ ਘੁੱਟ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੀ ਪਹਿਚਾਣ ਗੁਰਪ੍ਰੀਤ ਕੌਰ ਪਤਨੀ ਚਮਕੌਰ ਸਿੰਘ ਵਾਸੀ ਪੱਟੀ ਵਜੋਂ ਹੋਈ ਹੈ । ਪੁਲਿਸ ਵੱਲੋਂ ਕਤਲ ਦੇ ਮਾਮਲੇ ਸਬੰਧੀ ਵਿਆਹੁਤਾ ਔਰਤ ਦੇ ਪਤੀ ਚਮਕੌਰ ਸਿੰਘ ਉਸਦੀ ਮਾਂ ਪਿਤਾ ਅਤੇ ਭੈਣ ਖਿਲਾਫ ਕਤਲ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 ਮ੍ਰਿਤਕ ਗੁਰਪ੍ਰੀਤ ਕੌਰ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਨੂੰ ਪਤਾ ਲੱਗਾ ਸੀ ਕਿ ਉਹਨਾਂ ਦੀ ਲੜਕੀ ਆਪਣੇ ਸਹੁਰੇ ਘਰੋਂ ਕਿਤੇ ਚਲੇ ਗਈ ਹੈ ਜਿਸ ਤੋਂ ਬਾਅਦ ਉਹਨਾਂ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਗਈ ਅਤੇ ਥਾਣਾ ਸਿਟੀ ਪੱਟੀ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਜਿਸ ਵਿੱਚ ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਤਬਦੀਸ਼ ਵਿੱਚ ਇਹ ਸਾਹਮਣੇ ਆਇਆ ਕਿ ਉਹਨਾਂ ਦੇ ਜਵਾਈ ਚਮਕੌਰ ਸਿੰਘ ਵੱਲੋਂ ਪ੍ਰੇਮਾ ਸਬੰਧਾਂ ਦੇ ਚਲਦਿਆਂ ਆਪਣੀ ਪਤਨੀ ਗੁਰਪ੍ਰੀਤ ਕੌਰ ਦਾ ਗਲ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ ਅਤੇ ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਹਰੀਕੇ ਨਹਿਰਾਂ ਵਿੱਚ ਸੁੱਟ ਦਿੱਤਾ ਗਿਆ ਹੈ। ਮ੍ਰਿਤਕ ਦੇ ਵਾਰਸਾਂ ਨੇ ਕਤਲ ਦੇ ਇਲਜ਼ਾਮ ਵਿੱਚ ਦੋਸ਼ੀ ਧਿਰ ਦੇ ਸਾਰੇ ਵਿਅਕਤੀਆਂ ਖਿਲਾਫ ਠੋਸ ਕਾਰਵਾਈ ਦੀ ਮੰਗ ਕੀਤੀ ਹੈ।

ਉਧਰ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਪੱਟੀ ਦੇ ਮੁਖੀ ਐਸਐਚਓ ਹਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਵੱਲੋਂ ਦਰਖਾਸਤ ਮਿਲਣ ਉਪਰੰਤ ਕਾਰਵਾਈ ਕੀਤੀ ਗਈ ਜਿਸ ਵਿੱਚ ਸਾਹਮਣੇ ਆਇਆ ਕਿ ਪੀਡਬਲੂਡੀ ਮਹਿਕਮੇ ਵਿੱਚ ਨੌਕਰੀ ਕਰਦੇ ਚਮਕੌਰ ਸਿੰਘ ਵੱਲੋਂ ਆਪਣੀ ਪਤਨੀ ਦਾ ਤਿੰਨ ਮਾਰਚ ਨੂੰ ਗਲ ਘੋਟ ਕੇ ਕਤਲ ਕਰ ਦਿੱਤਾ ਗਿਆ ਅਤੇ ਲਾਸ਼ ਨੂੰ ਹਰੀਕੇ ਦੀਆਂ ਨਹਿਰਾਂ ਵਿੱਚ ਸੁੱਟ ਦਿੱਤਾ ਗਿਆ ਉਹਨਾਂ ਕਿਹਾ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਉੱਪਰ ਚਮਕੌਰ ਸਿੰਘ ਅਤੇ ਉਸਦੀ ਮਾਂ ਪਿਤਾ ਤੇ ਭੈਣ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਜਿਸ ਵਿੱਚ ਚਮਕੌਰ ਸਿੰਘ ਨੂੰ ਰਾਸ਼ਟਰ ਵਿੱਚ ਲੈ ਕੇ ਪੁਸ਼ਗਿਸ਼ ਕੀਤੀ ਜਾ ਰਹੀ ਹੈ।