Batala Road Accident: ਬਟਾਲਾ ’ਚ ਵਾਪਰਿਆ ਵੱਡਾ ਸੜਕ ਹਾਦਸਾ, 3 ਵਿਅਕਤੀਆਂ ਦੀ ਮੌਤ, 4 ਗੰਭੀਰ ਜ਼ਖ਼ਮੀ

ਏਜੰਸੀ

ਖ਼ਬਰਾਂ, ਪੰਜਾਬ

ਮ੍ਰਿਤਕਾਂ ਵਿਚ ਦੋ NRI ਸਨ ਸ਼ਾਮਲ

Major road accident in Batala, 3 people killed, 4 seriously injured

 

Batala Road Accident: ਬਟਾਲਾ ਦੇ ਕਾਹਨੂੰਵਾਨ ਰੋਡ ਨੇੜੇ ਪਿੰਡ ਸੇਖਵਾਂ ਵਿਖੇ ਦੇਰ ਰਾਤ ਇੱਕ ਸੜਕ ਹਾਦਸਾ ਵਾਪਰਿਆ ਹੈ। ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਦੀ ਦੋ ਕਾਰਾਂ ਨਾਲ ਭਿਆਨਕ ਟੱਕਰ ਹੋ ਗਈ ਤੇ ਦੋਵੇਂ ਕਾਰਾਂ ਪਲਟ ਗਈਆਂ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਉੱਥੇ ਹੀ ਹਾਦਸੇ ’ਚ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਜਦਕਿ ਦਸਿਆ ਜਾ ਰਿਹਾ ਹੈ ਹਾਦਸੇ ਦੇ ਵਿੱਚ 4 ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਉੱਥੇ ਹੀ ਇਹ ਵੀ ਸਾਹਮਣੇ ਆਇਆ ਹੈ ਕਿ ਮਰਨ ਵਾਲੇ ਵਿਅਕਤੀਆਂ ਵਿੱਚ ਦੋ ਸਕੇ ਸਾਢੂ ਸਨ ਤੇ ਦੋਵੇਂ ਐਨਆਰਆਈ ਸਨ ।