photo
ਮੁਕੇਰੀਆਂ (ਹਰਦੀਪ ਸਿੰਘ ਭੰਮਰਾ) : ਮੁਕੇਰੀਆਂ ਰੇਲਵੇ ਸਟੇਸ਼ਨ ਤੋਂ 2 ਕਿਲੋਮੀਟਰ ਦੂਰ ਪਵਾਰਾ ਰੇਲਵੇ ਕਰਾਸਿੰਗ ਨੇੜੇ ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਮਾਂ ਅਤੇ ਧੀ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਏ.ਐਸ.ਆਈ. ਮਲਕੀਤ ਸਿੰਘ ਬਾਜਵਾ ਨੇ ਦਸਿਆ ਕਿ ਨੇੜਲੇ ਪਵਾਰਾ ਪਿੰਡ ਦੀਆਂ ਦੋ ਔਰਤਾਂ, ਜੋ ਸਵੇਰ ਦੀ ਸੈਰ ਲਈ ਅਪਣੇ ਘਰਾਂ ਤੋਂ ਨਿਕਲੀਆਂ ਸਨ, ਰੇਲਵੇ ਫਾਟਕ ਨੇੜੇ ਰੇਲਵੇ ਲਾਈਨ ਪਾਰ ਕਰ ਰਹੀਆਂ ਸਨ ਅਤੇ ਰੇਲ ਗੱਡੀ ਅਚਾਨਕ ਨੇੜੇ ਆਈ ਅਤੇ ਰੇਲ ਗੱਡੀ ਦੀ ਲਪੇਟ ’ਚ ਆ ਗਈਆਂ।
ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੀ ਪਛਾਣ ਪਵਾਰਾ ਦੇ ਰਹਿਣ ਵਾਲੇ ਸੁਰਜੀਤ ਸਿੰਘ ਦੀ ਪਤਨੀ ਰੇਖਾ ਚਿੱਬ (50) ਅਤੇ ਉਨ੍ਹਾਂ ਦੀ ਧੀ ਹਰਸ਼ਿਤਾ (20) ਵਜੋਂ ਹੋਈ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਅਪਣੇ ਕਬਜ਼ੇ ’ਚ ਲੈ ਕੇ ਕਾਰਵਾਈ ਕਰਦਿਆਂ ਲਾਸ਼ਾ ਦਾ ਪੋਸਟਮਾਰਟਮ ਕਰਵਾਇਆ ਅਤੇ ਪਰਵਾਰਾਂ ਨੂੰ ਸੌਂਪ ਦਿਤੀਆਂ।