ਪੰਜਾਬ ਵਿਧਾਨ ਦੀ ਕਾਰਵਾਈ ਹੋਈ ਸ਼ੁਰੂ, ਰਾਜਪਾਲ ਦੇ ਭਾਸ਼ਣ ਦੌਰਾਨ ਹੰਗਾਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਰੋਧੀ ਧਿਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਖਿਲਾਫ਼ ਨਾਅਰੇਬਾਜ਼ੀ

Punjab Legislative Assembly proceedings begin, uproar during Governor's speech

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀ ਅੱਜ ਪਹਿਲੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸੈਸ਼ਨ ਦੀ ਸ਼ੁਰੂਆਤ ਸਭ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਹੋਈ। ਗਵਰਨ ਦੇ ਭਾਸ਼ਣ ਦੌਰਾਨ ਕਿਹਾ ਕਿ ਮੇਰੀ ਸਰਕਾਰ ਸਿਹਤ, ਪਰਿਵਾਰ ਅਤੇ ਭਲਾਈ ਰਾਹੀਂ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਅਸੀਂ ਸਾਂਝੀਵਾਲਤਾ ਨਾਲ ਕੰਮ ਕਰ ਰਹੇ ਹਾਂ। ਪਰ ਜਿਵੇਂ ਹੀ ਰਾਜਪਾਲ ਨੇ ਬੋਲਣਾ ਸ਼ੁਰੂ ਕੀਤਾ, ਇਕ ਕਾਂਗਰਸੀ ਵਿਧਾਇਕ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਰਾਜਪਾਲ ਨੇ ਆਪਣੇ ਭਾਸ਼ਣ ਦੇ ਵਿਚਾਲੇ ਹੀ ਉਨ੍ਹਾਂ ਨੂੰ ਟੋਕ ਦਿੱਤਾ ਤੇ ਕਿਹਾ ਕਿ ਤੁਸੀਂ ਆਪਣੇ ਮੁੱਦੇ ਬਾਅਦ ਵਿਚ ਚੁੱਕਣਾ।

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਪੰਜਾਬ ਮੁੱਖ ਮੰਤਰੀ ਕੈਂਸਰ ਰਾਹਤ ਯੋਜਨਾ ਤਹਿਤ ਕੈਂਸਰ ਦੇ ਇਲਾਜ ਦੀ ਪੇਸ਼ਕਸ਼ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਇਹ ਯੋਜਨਾ 10 ਸਰਕਾਰੀ ਹਸਪਤਾਲਾਂ ਰਾਹੀਂ ਚਲਾਈ ਜਾਂਦੀ ਹੈ। ਇਹ ਯੋਜਨਾ 11 ਨਿੱਜੀ ਹਸਪਤਾਲਾਂ ਵਿੱਚ ਵੀ ਕੰਮ ਕਰਦੀ ਹੈ, ਉੱਥੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।

ਰਾਜਪਾਲ ਕਟਾਰੀਆ ਨੇ ਕਿਹਾ ਹੈ ਕਿ ਸਰਕਾਰ ਨੇ ਸਿਹਤ ਸੰਭਾਲ ਨੈੱਟਵਰਕ ਨੂੰ ਮਜ਼ਬੂਤ ​​ਕੀਤਾ ਹੈ। ਇਸ ਤਬਦੀਲੀ ਦੇ ਕੇਂਦਰ ਵਿੱਚ 881 ਆਮ ਆਦਮੀ ਕਲੀਨਿਕ ਹਨ, ਜੋ ਕਿ ਇੱਕ ਵੱਡੀ ਪਹਿਲ ਹੈ। ਉਹ ਇੱਕ ਵਿਸ਼ਵ ਪੱਧਰੀ ਮਾਡਲ ਵਜੋਂ ਉਭਰੇ ਹਨ, ਜਿਨ੍ਹਾਂ ਨੂੰ ਘਰੇਲੂ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਸ਼ੰਸਾ ਮਿਲੀ ਹੈ। ਉਹ ਟੈਸਟ ਅਤੇ ਦਵਾਈਆਂ ਪ੍ਰਦਾਨ ਕਰਦੇ ਹਨ। ਮੈਨੂੰ ਸੂਚਿਤ ਕੀਤਾ ਗਿਆ ਹੈ ਕਿ 240 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ।ਰਾਜਪਾਲ ਨੇ ਕਿਹਾ ਹੈ ਕਿ ਡਾਕਟਰਾਂ ਦੀ ਸਭ ਤੋਂ ਵੱਡੀ ਭਰਤੀ ਹੋਈ ਹੈ। 2022 ਤੋਂ, 934 ਡਾਕਟਰਾਂ ਦੀ ਭਰਤੀ ਕੀਤੀ ਗਈ ਹੈ, ਜੋ ਕਿ ਸੇਵਾ ਕਰ ਰਹੇ ਡਾਕਟਰਾਂ ਦੀ ਕੁੱਲ ਗਿਣਤੀ ਦਾ 25% ਹੈ। ਇਸ ਦੌਰਾਨ, 400 ਮਾਹਰ ਡਾਕਟਰਾਂ ਦੀ ਭਰਤੀ ਜਾਰੀ ਹੈ। ਨਰਸਿੰਗ ਭਰਤੀ ਵੀ ਜਾਰੀ ਹੈ।