ਕਰੋਨਾ ਨਾਲ ਚੱਲ ਰਹੀ ਲੜਾਈ ‘ਚ ਅੱਗੇ ਆ ਕੇ ਕੰਮ ਕਰ ਰਹੇ ਪੁਲਿਸ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤ ਵਿਚ ਕਰੋਨਾ ਵਾਇਰਸ ਜਿੱਥੇ ਤੇਜੀ ਨਾਲ ਵੱਧ ਰਿਹਾ ਹੈ ਉੱਥੇ ਹੀ ਇਸ ਨੂੰ ਠੱਲ ਪਾਉਣ ਲਈ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੇ ਕਰਮਚਾਰੀ ਦਿਨ-ਰਾਤ ਮਿਹਨਤ ਕਰ ਰਿਹੇ ਹਨ

Lockdown

ਚੰਡੀਗੜ੍ਹ : ਭਾਰਤ ਵਿਚ ਕਰੋਨਾ ਵਾਇਰਸ ਜਿੱਥੇ ਤੇਜੀ ਨਾਲ ਵੱਧ ਰਿਹਾ ਹੈ ਉੱਥੇ ਹੀ ਇਸ ਨੂੰ ਠੱਲ ਪਾਉਣ ਲਈ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੇ ਕਰਮਚਾਰੀ ਦਿਨ-ਰਾਤ ਮਿਹਨਤ ਕਰ ਰਿਹੇ ਹਨ। ਇਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਵਾਇਰਸ ਖਿਲਾਫ ਚੱਲ ਰਹੀ ਜੰਗ ਵਿਚ ਅੱਗੇ ਆ ਕੇ ਲੜਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਵਿਸ਼ੇਸ਼ ਅਵਾਰਡ ਦੇਣ ਦੀ ਜਿੰਮੇਵਾਰੀ ਡੀਜੀਪੀ ਦੀ ਲਗਾਈ ਹੈ ਤਾਂ ਕਿ ਡਿਊਟੀ ਦੌਰਾਨ ਵਧੀਆ ਕੰਮ ਕਰ ਰਹੇ ਕਰਚਾਰੀਆਂ ਦਾ ਮਨੋਬਲ ਵਧਾਇਆ ਜਾ ਸਕੇ।

ਇਸ ਤੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਇਸੇ ਤਹਿਤ ਉਨ੍ਹਾਂ ਨੇ ਮੋਗਾ ਦੇ ਦੋ ਪੁਲਿਸ ਜਾਵਾਨ ਐੱਸ.ਆਈ ਬਿਕਰ ਸਿੰਘ ਅਤੇ ਕਾਂਸਟੇਬਲ ਸੁਖਜਿੰਦਰ ਪਾਲ ਸਿੰਘ ਨੂੰ ਸਮਾਜ ਦੀ ਸ੍ਰਭਸੇਸ਼ਟ ਸੇਵਾ ਕਰਨ ਲਈ ਸਨਮਾਨ ਦੇਣ ਲਈ ਦੋ ਅਵਾਰਡਾਂ ਦੇ ਲਈ ਚੁਣਿਆ ਹੈ। ਜਿਨ੍ਹਾਂ ਵੱਲੋਂ ਧਰਮਕੋਟ ਦੀ ਮਹਿਲਾ ਦੀ ਖੁਲੇ ਅਸਮਾਨ ਵਿਚ ਡਲਿਵਰੀ ਕਰਵਾਉਣ ਵਿਚ ਮਦਦ ਕੀਤੀ ਸੀ ਜਿਸ ਸਮੇਂ ਦੇਰ ਰਾਤ ਨੂੰ ਕੁਝ ਹਸਪਤਾਲਾਂ ਦੇ ਵੱਲੋਂ ਉਸ ਔਰਤ ਨੂੰ ਭਰਤੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਇਸ ਤੋਂ ਇਲਾਵਾ ਡੀਜੀਪੀ ਨੇ ਅੰਮ੍ਰਿਤਸਰ ਦੇ ਇੰਕਸਪੈਕਟਰ ਅਤੇ ਐੱਸ.ਐੱਚ.ਓ ਸੰਜੀਵ ਕੁਮਾਰ ਨੂੰ ਤੀਸਰੇ ਅਵਾਰਡ ਲਈ ਚੁਣਿਆ ਹੈ। ਜਿਨ੍ਹਾਂ ਦੇ ਵੱਲੋਂ ਗਰੀਬ ਅਤੇ ਭੁੱਖੇ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ। ਇਸ ਬਾਰੇ ਡੀਜੀਪੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸਾਹਿਬ ਦਾ ਇਹ ਉਪਰਾਲਾ ਹੈ ਕਿ ਕਰੋਨਾ ਵਾਇਰਸ ਖਿਲਾਫ ਲੜ ਰਹੇ ਪੰਜਾਬ ਪੁਲਿਸ ਦੇ ਜਵਾਨਾ ਦਾ ਹੌਸਲਾ ਵਧਾਇਆ ਜਾ ਸਕੇ। ਇਸ ਲਈ ਉਨ੍ਹਾਂ ਨੇ ਇਹ ਐਵਾਰਡ ਦੇਣ ਦਾ ਫੈਸਲਾ ਲਿਆ ਹੈ।

ਜ਼ਿਕਰਯੋਗ ਹੈ ਕਿ ਕਰਫਿਊ ਦਾ ਅੱਜ 15ਵਾਂ ਦਿਨ ਹੈ ਇਸ ਲਈ ਪੰਜਾਬ ਪੁਲਿਸ ਦੇ 50,000 ਜਵਾਨ ਜਿੱਥੇ ਇਕ ਪਾਸੇ ਕਰਫਿਊ ਨੂੰ ਸੁਚਾਹੂ ਢੰਗ ਨਾਲ ਲਾਗੂ ਕਰਵਾਉਣ ਵਿਚ ਲੱਗੇ ਹੋਏ ਹਨ ਉੱਥੇ ਹੀ ਕਈ ਪੁਲਿਸ ਕਰਮਚਾਰੀਆਂ ਦੇ ਵੱਲੋਂ ਬੇਘਰ, ਗਰੀਬ ਅਤੇ ਬੇਸਹਾਰਾ ਲੋਕਾਂ ਦੀ ਮਦਦ ਵੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਕਰਮਚਾਰੀਆਂ ਵੱਲੋਂ ਕਈ ਲੋਕਾਂ ਨੂੰ ਭੋਜਨ ਵੀ ਉਪਲੱਬਧ ਕਰਵਾਇਆ ਜਾ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।