ਕੋਰੋਨਾ ਦੀ ਜੰਗ ਲੜ ਰਹੇ ਡਾਕਟਰਾਂ ਨੂੰ ਪੁਲਿਸ ਨੇ ਦਿੱਤਾ ਵੱਖਰਾ ਸਨਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਵਿਡ 19 ਜੰਗ ਦੇ ਜੋਧਿਆਂ ਨੂੰ ਮੈਡਲਾਂ ਨਾਲ ਸਨਮਾਨਿਆ ਜਾਵੇਗਾ ਵਿੱਤ ਮੰਤਰੀ

Photo

ਬਠਿੰਡਾ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਨਾਕਿਆਂ ‘ਤੇ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮ ਅਤੇ ਡਾਕਟਰਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਹਨਾਂ ਨੇ ਡਾਕਟਰੀ ਅਮਲੇ, ਸਫਾਈ ਕਰਮੀਆਂ ਅਤੇ ਪੁਲਿਸ ਫੋਰਸ ਦੇ ਜਵਾਨਾਂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਪੁਲਿਸ ਨੇ ਡਾਟਕਰਾਂ ਅਤੇ ਪੈਰਾਮੈਡੀਕਲ ਸਟਾਫ ਨੂੰ ਸਲਾਮੀ ਦੇ ਕੇ ਉਹਨਾਂ ਦਾ ਸਤਿਕਾਰ ਕੀਤਾ।

ਬਾਦਲ ਨੇ ਕਿਹਾ ਕਿ ਦੇਸ਼ ਭਰ ਵਿਚ ਡਾਕਟਰਾਂ ਦਾ ਧੰਨਵਾਦ ਕਰਨ ਦਾ ਇਹ ਤਰੀਕਾ ਅਪਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਅਸੀਂ ਇਹਨਾਂ ਯੋਧਿਆਂ ਦਾ ਸਨਮਾਨ ਕਰ ਸਕੀਏ। ਵਿੱਤ ਮੰਤਰੀ ਨੇ ਕਿਹਾ ਕਿ ਉਹ ਸਮੂਹ ਪੰਜਾਬੀਆਂ ਵੱਲੋਂ ਡਾਕਟਰਾਂ, ਪੁਲਸ ਫੋਰਸ ਦੇ ਜਵਾਨਾਂ ਅਤੇ ਸਫਾਈ ਕਰਮਚਾਰੀਆਂ ਦਾ ਧੰਨਵਾਦ ਕਰਦੇ ਹਨ ਜੋ ਪੂਰੀ ਨਿਸ਼ਠਾ ਨਾਲ ਕੋਰੋਨਾ ਨੂੰ ਹਰਾਉਣ ਲਈ ਅੱਗੇ ਹੋ ਕੇ ਕੰਮ ਕਰ ਰਹੇ ਹਨ।

ਬਾਦਲ ਨੇ ਕਿਹਾ ਕਿ ਗਾਰਡ ਆਫ ਆਨਰ ਬਹਾਦਰਾਂ ਵਿਚੋਂ ਬਹਾਦਰ ਅਤੇ ਖਾਸ ਰੁਤਬਾ ਰਖਦੀਆਂ ਸਖ਼ਸੀਅਤਾਂ ਨੂੰ ਦਿੱਤਾ ਜਾਂਦਾ ਹੈ ਅਤੇ ਬਠਿੰਡਾ ਵਿਚ ਡਾਕਟਰੀ ਸਟਾਫ ਵੱਲੋਂ ਕਰੋਨਾ ਖਿਲਾਫ ਲੜਾਈ ਵਿਚ ਵਿਖਾਈ ਜਾ ਰਹੀ ਬਹਾਦਰੀ ਅਤੇ ਹੌਂਸਲੇ ਲਈ ਉਹਨਾਂ ਨੂੰ ਗਾਰਡ ਆਫ ਆਨਰ ਪੇਸ਼ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਦੇਸ਼ ਭਰ ਵਿਚ ਡਾਕਟਰਾਂ ਦਾ ਧੰਨਵਾਦ ਕਰਨ ਦਾ ਇਹ ਤਰੀਕਾ ਦੁਹਰਾਇਆ ਜਾਣਾ ਚਾਹੀਦਾ ਹੈ ਤਾਂ ਜੋ ਅਸੀਂ ਸਾਡੇ ਇੰਨਾਂ ਯੋਧਿਆਂ ਦਾ ਸਨਮਾਨ ਕਰ ਸਕੀਏ।

ਵਿੱਤ ਮੰਤਰੀ ਨੇ ਕਿਹਾ ਕਿ ਉਹ ਸਮੂਹ ਪੰਜਾਬੀਆਂ ਵੱਲੋਂ ਡਾਕਟਰਾਂ, ਪੁਲਸ ਫੋਰਸ ਦੇ ਜਵਾਨਾਂ ਅਤੇ ਸਫਾਈ ਕਰਮਚਾਰੀਆਂ ਦਾ ਧੰਨਵਾਦ ਕਰਦੇ ਹਨ ਜੋ ਪੂਰੀ ਨਿਸ਼ਠਾ ਨਾਲ ਕਰੋਨਾ ਨੂੰ ਹਰਾਉਣ ਲਈ ਅੱਗੇ ਹੋ ਕੇ ਕੰਮ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਹ ਕਰੋਨਾ ਖਿਲਾਫ ਲੜ ਰਹੇ ਸਾਡੇ ਸਮੂਹ ਸਟਾਫ ਦੇ ਨਾਲ ਖੜੇ ਹਨ ਅਤੇ ਪੰਜਾਬ ਸਰਕਾਰ ਅਤੇ ਰਾਜ ਦੇ ਸਮੂਹ ਲੋਕਾਂ ਵੱਲੋਂ ਇੰਨਾਂ ਦੇ ਵਿਲੱਖਣ ਯੋਗਦਾਨ ਲਈ ਇੰਨਾ ਦਾ ਸ਼ੁਕਰਾਨਾ ਕਰਦੇ ਹਨ।

ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਹਰੇਕ ਜੰਗ ਤੋਂ ਬਾਅਦ ਬਹਾਦਰੀ ਨਾਲ ਲੜਨ ਵਾਲਿਆਂ ਨੂੰ ਮੈਡਲਾਂ ਨਾਲ ਨਿਵਾਜਿਆ ਜਾਂਦਾ ਹੈ ਅਤੇ ਕਰੋਨਾ ਖਿਲਾਫ ਸਾਡੀ ਇਸ ਜੰਗ ਦੇ ਮੁੱਕਣ ਤੇ ਵੀ ਇਸ ਯੁੱਧ ਦੇ ਯੋਧਿਆਂ ਨੂੰ ਵੀ ਯੋਗ ਮੈਡਲਾਂ ਅਤੇ ਸਨਮਾਨਾਂ ਨਾਲ ਨਿਵਾਜਿਆ ਜਾਵੇਗਾ। ਇਸ ਮੌਕੇ ਬਾਦਲ ਨੇ ਪੁਲਿਸ ਦੇ ਨਾਕਿਆਂ ਤੇ ਜਾ ਕੇ ਜਵਾਨਾਂ ਦੀ ਹੌਂਸਲਾ ਅਫਜਾਈ ਵੀ ਕੀਤੀ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਪੁਲਿਸ ਕਰਮਚਾਰੀ ਤੁਹਾਨੂੰ ਨਾਕਿਆਂ ਤੇ ਰੋਕਦੇ ਹਨ ਤਾਂ ਉਹਨਾਂ ਦਾ ਬੁਰਾ ਨਾ ਮਨਾਓ ਕਿਉਂਕਿ ਉਹ ਅਜਿਹਾ ਸਾਡੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਲਈ ਹੀ ਕਰ ਰਹੇ ਹਨ।

ਇਸੇ ਤਰਾਂ ਸਫਾਈ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਫਾਈ ਕਰਮੀ ਦਿਨ ਰਾਤ ਮਿਹਨਤ ਕਰ ਰਹੇ ਹਨ ਤਾਂ ਜੋ ਸਾਡਾ ਮੁਲਕ ਇਸ ਬਿਮਾਰੀ ਤੋਂ ਮੁਕਤ ਰਹੇ। ਸਫਾਈ ਕਰਮੀਆਂ ਨੂੰ ਸੰਬੋਧਨ ਹੁੰਦਿਆਂ ਵਿੱਤ ਮੰਤਰੀ ਨੇ ਕਿਹਾ, ‘‘ ਤੁਹਾਡੇ ਵੀ ਘਰ ਵਿਚ ਬੱਚੇ ਹਨ, ਪਰ ਤੁਸੀਂ ਪੂਰੇ ਸਮਾਜ ਦੀ ਭਲਾਈ ਲਈ ਕੰਮ ਕਰ ਰਹੇ ਹੋ, ਮੈਂ ਤੁਹਾਨੂੰ ਸਲੂਟ ਕਰਦਾ ਹਾਂ’’।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।