ਦੇਸ਼ 'ਚ ਮੁੜ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ, ਪੰਜਾਬ ਵਿਚ 72 ਲੋਕਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਨ੍ਹਾਂ ਸੂਬਿਆਂ ਵਿਚ ਮਹਾਰਾਸ਼ਟਰ, ਛੱਤੀਸਗੜ੍ਹ, ਕਰਨਾਟਕ, ਯੂਪੀ, ਦਿੱਲੀ, ਤਾਮਿਲਨਾਡੂ, ਮੱਧ ਪ੍ਰਦੇਸ਼ ਤੇ ਪੰਜਾਬ ਸ਼ਾਮਲ ਹਨ।

corona

ਨਵੀਂ ਦਿੱਲੀ: ਦੇਸ਼ ਭਰ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਅੱਜ ਭਾਰਤ ਵਿਚ ਪਿਛਲੇ 24 ਘੰਟਿਆਂ ’ਚ ਕਰੋਨਾਵਾਇਰਸ ਦੇ ਇਕ ਲੱਖ ਤੋਂ ਵੱਧ ਰਿਕਾਰਡ ਕੇਸ ਸਾਹਮਣੇ ਆਏ ਹਨ।  ਨਵੇਂ 1,03,558 ਕੇਸ ਮਿਲਣ ਨਾਲ ਹੁਣ ਤੱਕ ਸਾਹਮਣੇ ਆਏ ਕੁੱਲ ਕੇਸਾਂ ਦੀ ਗਿਣਤੀ 1,26,86,049 ਹੋ ਗਈ ਹੈ। ਪੰਜਾਬ ’ਚ ਵੀ ਬੀਤੇ ਦਿਨੀ 72 ਮੌਤਾਂ ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ  2714 ਨਵੇਂ ਕੇਸ ਸਾਹਮਣੇ ਆਏ ਹਨ। 

ਸੂਬੇ ਵਿੱਚ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਮੌਤਾਂ ਦਾ ਸਭ ਤੋਂ ਵੱਡਾ ਅੰਕੜਾ ਸਾਹਮਣੇ ਆਇਆ ਹੈ। ਨਵੇਂ 1,03,558 ਕੇਸ ਮਿਲਣ ਨਾਲ ਹੁਣ ਤੱਕ ਸਾਹਮਣੇ ਆਏ ਕੁੱਲ ਕੇਸਾਂ ਦੀ ਗਿਣਤੀ 1,25,89,067 ਹੋ ਗਈ ਹੈ। 81 ਪ੍ਰਤੀਸ਼ਤ ਤੋਂ ਵੱਧ ਕੇਸ ਅੱਠ ਰਾਜਾਂ ਵਿਚ ਮਿਲੇ ਹਨ।  81 ਪ੍ਰਤੀਸ਼ਤ ਤੋਂ ਵੱਧ ਕੇਸ ਅੱਠ ਰਾਜਾਂ ਵਿਚ ਮਿਲੇ ਹਨ। ਇਨ੍ਹਾਂ ਸੂਬਿਆਂ ਵਿਚ ਮਹਾਰਾਸ਼ਟਰ, ਛੱਤੀਸਗੜ੍ਹ, ਕਰਨਾਟਕ, ਯੂਪੀ, ਦਿੱਲੀ, ਤਾਮਿਲਨਾਡੂ, ਮੱਧ ਪ੍ਰਦੇਸ਼ ਤੇ ਪੰਜਾਬ ਸ਼ਾਮਲ ਹਨ।

ਪੰਜਾਬ ਦੇ ਜਿਲ੍ਹਿਆਂ ਦੀ ਗੱਲ ਕਰੀਏ ਜੇਕਰ ਹੁਸ਼ਿਆਰਪੁਰ ’ਚ 11, ਗੁਰਦਾਸਪੁਰ, ਲੁਧਿਆਣਾ ’ਚ 8-8, ਜਲੰਧਰ ਤੇ ਕਪੂਰਥਲਾ ਵਿੱਚ 7-7, ਨਵਾਂ ਸ਼ਹਿਰ ’ਚ 6, ਮੁਹਾਲੀ ਤੇ ਅੰਮ੍ਰਿਤਸਰ ਵਿੱਚ 5-5, ਪਟਿਆਲਾ ਤੇ ਫਿਰੋਜ਼ਪੁਰ ’ਚ 4-4, ਫਤਿਹਗੜ੍ਹ ਸਾਹਿਬ ਵਿੱਚ 2, ਬਰਨਾਲਾ, ਮੁਕਤਸਰ, ਪਠਾਨਕੋਟ, ਸੰਗਰੂਰ, ਤਰਨ ਤਾਰਨ ਵਿੱਚ ਇੱਕ-ਇੱਕ ਮੌਤ ਹੋਈ ਹੈ।