BJP ਸਥਾਪਨਾ ਦਿਵਸ ਮੌਕੇ ਪਾਰਟੀ ਦਾ ਕਿਸਾਨਾਂ ਵੱਲੋਂ ਵਿਰੋਧ, ਦਫ਼ਤਰ ਦੇ ਬਾਹਰ ਦੇ ਰਹੇ ਧਰਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਜਪਾ ਦੀ ਜ਼ਿਲ੍ਹਾ ਲੀਡਰਸ਼ਿਪ ਕੋਈ ਸਮਾਗਮ ਕਰ ਰਹੀ ਹੈ, ਉਸ ਦਾ ਵਿਰੋਧ ਕੀਤਾ ਜਾ ਰਿਹਾ ਹੈ।

BJP

ਚੰਡੀਗੜ੍ਹ: ਪੰਜਾਬ ਵਿਚ ਕਿਸਾਨਾਂ ਦਾ ਵਿਰੋਧ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਵਿਚਾਲੇ ਅੱਜ ਗੁਰੂ ਹਰਸਹਾਏ ਵਿਖੇ ਭਾਜਪਾ ਪਾਰਟੀ ਦੇ ਵਰਕਰਾਂ ਵੱਲੋਂ ਪਾਰਟੀ ਦਾ ਸਥਾਪਨਾ ਦਿਵਸ ਪਾਰਟੀ ਦੇ ਦਫ਼ਤਰ ਵਿਖੇ ਮਨਾਇਆ ਜਾ ਰਿਹਾ ਸੀ ਕਿ ਸੂਚਨਾ ਮਿਲਦਿਆਂ ਹੀ ਕਿਸਾਨ ਜਥੇਬੰਦੀਆਂ ਵੱਲੋਂ ਕਾਲੇ ਝੰਡੇ ਲੈ ਕੇ ਇਨ੍ਹਾਂ ਦਾ ਵਿਰੋਧ ਕੀਤਾ ਗਿਆ।  ਪਾਰਟੀ ਦਫ਼ਤਰ ਦੇ ਬਾਹਰ ਕਿਸਾਨਾਂ ਨੇ ਧਰਨਾ ਲਗਾ ਲਿਆ ਹੈ। 

ਦੂਜੇ ਪਾਸੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਭਾਜਪਾ ਪ੍ਰਧਾਨ ਸੁਰਿੰਦਰ ਸਿੰਘ ਬੱਗੇ ਕੇ ਪਿੱਪਲ ਦਾ ਘਰ ਘੇਰ ਕੇ ਕਿਸਾਨਾਂ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਭਾਜਪਾ ਦੀ ਜ਼ਿਲ੍ਹਾ ਲੀਡਰਸ਼ਿਪ ਕੋਈ ਸਮਾਗਮ ਕਰ ਰਹੀ ਹੈ, ਉਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੌਕੇ 'ਤੇ ਭਾਰੀ ਗਿਣਤੀ ਵਿਚ ਪੁਲਿਸ ਮੌਜੂਦ ਹੈ।