ਮਿਸ ਪੰਜਾਬਣ ਮਾਮਲੇ ’ਚ PTC ਦੇ MD ਰਬਿੰਦਰ ਨਾਰਾਇਣ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

‘ਮਿਸ ਪੀਟੀਸੀ ਪੰਜਾਬਣ’ ਮਾਮਲੇ ਵਿਚ ਹਿਰਾਸਤ ਵਿਚ ਲਏ ਗਏ ਪੀਟੀਸੀ ਨੈੱਟਵਰਕ ਦੇ ਐਮਡੀ ਰਬਿੰਦਰ ਨਾਰਾਇਣ ਨੂੰ ਅੱਜ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ।

Rabindra Narayan sent on two day's police remand

 

ਚੰਡੀਗੜ੍ਹ: ‘ਮਿਸ ਪੀਟੀਸੀ ਪੰਜਾਬਣ’ ਮਾਮਲੇ ਵਿਚ ਹਿਰਾਸਤ ਵਿਚ ਲਏ ਗਏ ਪੀਟੀਸੀ ਨੈੱਟਵਰਕ ਦੇ ਐਮਡੀ ਰਬਿੰਦਰ ਨਾਰਾਇਣ ਨੂੰ ਅੱਜ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਹਨਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਹੁਣ 8 ਅਪ੍ਰੈਲ ਨੂੰ ਉਹਨਾਂ ਦੀ ਮੁੜ ਅਦਾਲਤ ਵਿਚ ਪੇਸ਼ੀ ਹੋਵੇਗੀ। ਉਹਨਾਂ ਨੂੰ ਮੈਡੀਕਲ ਜਾਂਚ ਲਈ ਮੁਹਾਲੀ ਦੇ 6 ਫੇਜ਼ ਹਸਪਤਾਲ ਲਿਆਂਦਾ ਗਿਆ ਸੀ।

PTC

ਦੱਸ ਦੇਈਏ ਕਿ ਇਹ ਕਾਰਵਾਈ ਮਿਸ ਪੰਜਾਬਣ ਵਿਚ ਹਿੱਸਾ ਲੈਣ ਵਾਲੀ ਇਕ ਲੜਕੀ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਤੋਂ ਬਾਅਦ ਕੀਤੀ ਗਈ ਹੈ। ਲੜਕੀ ਨੇ ਇਲਜ਼ਾਮ ਲਾਇਆ ਸੀ ਕਿ ਉਸ ਨੂੰ ਇਕ ਹੋਟਲ ਦੇ ਕਮਰੇ ਵਿਚ ਬੰਦ ਕਰ ਦਿੱਤਾ ਗਿਆ ਤੇ ਪੀਟੀਸੀ ਸਟਾਫ਼ ਨੇ ਉਸ ਨਾਲ ਦੁਰਵਿਵਹਾਰ ਕੀਤਾ। ਪੀਟੀਸੀ ਹਰ ਸਾਲ ਸੁੰਦਰਤਾ ਮੁਕਾਬਲੇ ਦਾ ਆਯੋਜਨ ਕਰਦਾ ਹੈ।