ਲਾਲ ਕਿਲ੍ਹੇ ’ਤੇ ਮਨਾਇਆ ਜਾਵੇਗਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ

ਏਜੰਸੀ

ਖ਼ਬਰਾਂ, ਪੰਜਾਬ

ਲਾਲ ਕਿਲ੍ਹੇ ’ਤੇ ਮਨਾਇਆ ਜਾਵੇਗਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ

image

ਨਵੀਂ ਦਿੱਲੀ, 5 ਅਪ੍ਰੈਲ : ਭਾਰਤ ਸਰਕਾਰ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਲਾਲ ਕਿਲ੍ਹੇ ਵਿਚ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਭਾਜਪਾ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਭਾਰਤ ਸਰਕਾਰ ਦਾ ਧਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਜਸ਼ਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰੇਰਨਾਦਾਇਕ ਜੀਵਨ ਅਤੇ ਸੰਦੇਸ਼ ਬਾਰੇ ਜਾਗਰੂਕਤਾ ਫੈਲਾਏਗਾ। 
ਉਨ੍ਹਾਂ ਦਸਿਆ ਕਿ 20 ਅਤੇ 21 ਅਪ੍ਰੈਲ ਨੂੰ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲਾਲ ਕਿਲ੍ਹੇ ਵਿਚ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸਮਾਗਮਾਂ ਵਿਚ ਸ਼ਾਮਲ ਹੋਣਗੇ। ਸਮਾਗਮਾਂ ਵਿਚ 400 ਰਾਗੀ ਕੀਰਤਨ ਕਰਨਗੇ, ਲੇਜ਼ਰ ਸ਼ੋਅ ਕਰਵਾਇਆ ਜਾਵੇਗਾ। ਸਿਰਸਾ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਦਾ ਇਹ ਉਪਰਾਲਾ ਨੌਵੇਂ ਪਾਤਸ਼ਾਹ ਦਾ ਸੁਨੇਹਾ ਦੁਨੀਆਂ ਭਰ ਵਿਚ ਪਹੁੰਚਾਉਣ ਦੀ ਇਕ ਕੋਸ਼ਿਸ਼ ਹੈ। ਇਸ ਮੌਕੇ ਗੁਰੂ ਸਾਹਿਬ ਦੀ ਯਾਦ ਵਿਚ ਪ੍ਰਧਾਨ ਮੰਤਰੀ ਮੋਦੀ ਵਲੋਂ ਸਿੱਕਾ ਅਤੇ ਮੋਹਰ ਵੀ ਜਾਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪ੍ਰਕਾਸ਼ ਪੁਰਬ ਮੌਕੇ ਬੱਚਿਆਂ ਵਲੋਂ ਇਲਾਹੀ ਬਾਣੀ ਦੇ ਜਾਪ ਵੀ ਕੀਤੇ ਜਾਣਗੇ।     (ਏਜੰਸੀ)